ਸਮਰਾਲਾ, 20 ਅਕਤੂਬਰ (ਪ. ਪ) – ਮੌਜੂਦਾ ਅਣਸੁਖਾਵੇਂ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਚਾਰੇ ਕਨਵੀਨਰਾਂ ਸਰਵਸ਼੍ਰੀ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਪਰਵਾਨਾ, ਮਹਿੰਦਰ ਸਿੰਘ (ਫ਼ਿਰੋਜ਼ਪੁਰ) ਅਤੇ ਕੇਵਲ ਸਿੰਘ ਨੇ 24 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰਕੇ, ਉਸੇ ਥਾਂ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਕੰਪਲੈਕਸ ਸਾਹਮਣੇ 20 ਨਵੰਬਰ ਨੂੰ ਰੈਲੀ ਕਰਨ ਦਾ ਬਿਆਨ ਦਿੰਦੇ ਹੋਏ ਅੱਜ ਇਥੇ ਜਾਣਕਾਰੀ ਦਿਤੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਮਹਿੰਦਰ ਸਿੰਘ ਪਰਵਾਨਾ ਨੇ ਨੋਟਿਸ ਜਾਰੀ ਕਰ ਦਿੱਤੇ ਹਨ। ਵਰਨਣਯੋਗ ਹੈ ਕਿ ਵਿੱਤ ਮੰਤਰੀ ਨੇ 7 ਮੰਨੀਆਂ ਮੰਗਾਂ ਦੇ ਹੁਣ ਤੱਕ ਹੁਕਮ ਜਾਰੀ ਨਹੀਂ ਕੀਤੇ ਅਤੇ ਨਾ ਹੀ ਇਕ ਜੁਲਾਈ ਤੋਂ 119 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ, 17 ਮਹੀਨਿਆਂ ਦਾ ਬਕਾਇਆ ਅਦਾ ਕਰਨ ਅਤੇ ਯਾਤਰੀ ਭੱਤੇ ਦਾ ਬਕਾਇਆ ਅਦਾ ਕਰਨ ਦੇ ਹੁਕਮ ਜ਼ਾਰੀ ਹੋਏ ਹਨ।ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜੇ ਫਿਰ ਵੀ ਸਰਕਾਰ ਦੀ ਮੈ ਨਾ ਮਾਨੂੰ ਚਾਲ ਜਾਰੀ ਰਹੀ ਤਾਂ ਲੁਧਿਆਣਾ ਵਿਖੇ ਮੀਟਿੰਗ ਕਰਕੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਅਤੇ ਗ੍ਰਿਫ਼ਤਾਰੀਆਂ ਦੇਣ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media