ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੇ ਸਾਂਝੇ ਉਪਰਾਲੇ ਸਦਕਾ ਸਵ. ਸ਼੍ਰੀ ਹਰੀਕਿਸ਼ਨ ਲਾਲ ਸਚਦੇਵਾ ਦੀ ਯਾਦ ਵਿਚ ਵਿਸ਼ਾਲ ਮਲਟੀ ਸਪੈਸ਼ਲਟੀ ਮੈਡੀਕਲ ਚੈਕ ਅੱਪ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਹੋਣਗੇ।ਇਸ ਕੈਂਪ ਵਿਚ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।ਇਹ ਕੈਂਪ ਸਵੇਰੇ 9 ਵਜ਼ੇ ਤੋਂ ਦੁਪਹਿਰ 3 ਵਜ਼ੇ ਤੱਕ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਮਰੀਜਾਂ ਨੂੰ ਦਵਾਈਆਂ ਆਦਿ ਦੇ ਨਾਲ ਨਾਲ ਐਕਸ ਰੇ, ਈ.ਸੀ.ਜੀ. ਅਤੇ ਲੈਬ ਟੈਸਟ ਵੀ ਬਿਲਕੁੱਲ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media