Sunday, November 8, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀ ‘ਤੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 21 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਐਚ.ਡੀ.ਫ਼ਪੋਸਟ ਡਾਕਟਰਲ ਸਕਾਲਰਫ਼ਟੀਚਿੰਗ ਫੈਕਲਟੀ ਲਈ ਖੋਜ ਵਿਧੀ ‘ਤੇ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 69 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ।
ਪ੍ਰੋ. ਸੀ.ਐਲ. ਖੇਤਰਪਾਲ, ਵਾਈਸ-ਚੇਅਰਮੈਨ, ਸੀ.ਬੀ.ਐਮ.ਆਰ., ਸੰਜੇ ਗਾਂਧੀ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਕੈਂਪਸ, ਰਾਇਬਰੇਲੀ ਰੋਡ, ਲਖਨਊ ਇਸ ਮੌਕੇ ਮੁੱਖ ਮਹਿਮਾਨ ਸਨ। ਕੁਈਨਜ਼ਬਰਗ ਕਮਿਊਨਟੀ ਕਾਲਜ, ਨਿਊ ਯਾਰਕ ਦੇ ਐਸੋਸੀਏਟ ਪ੍ਰੋਫੈਸਰ, ਡਾ. ਸਿਮਰਨ ਕੌਰ ਜੋ ਕਿ ਮੌਜੂਦਾ ਸਮੇਂ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਖੇ ਫੁਲਬਰਾਈਟ ਯੈ.ਐਸ. ਸਕਾਲਰ ਵਜੋਂ ਕਾਰਜਸ਼ੀਲ ਹਨ, ਨੇ ਇਸ ਮੌਕੇ ਖੋਜ ਅਤੇ ਅਕਾਦਮਿਕਤਾ ਨਾਲ ਸਬੰਧਤ ਤਜ਼ਰਬੇ ਸਾਂਝੇ ਕੀਤੇ।ਪ੍ਰੋ. ਖੇਤਰਪਾਲ ਨੇ ਕਿਹਾ ਕਿ ਅੰਤਰ-ਅਨੁਸ਼ਾਸਨੀ ਖੋਜ ਅਤੇ ਕਿੱਤਾਮੁਖੀ ਪੜ੍ਹਾਈ ਨਾਲ ਸਬੰਧਤ ਯੂਨੀਵਰਸਿਟੀ ਵਿਚ ਸਕੂਲ ਖੋਲ੍ਹੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਏਜੰਸੀਆਂ ਦੇ ਸੰਪਰਕ ਵਿਚ ਹੋਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾ ਸਕੇ ਅਤੇ ਉਹ ਸਨਅਤ ਦੀ ਲੋੜ ਅਨੁਸਾਰ ਮਿਆਰੀ ਖੋਜ ਕਰ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅਜਿਹੇ ਕੋਰਸਾਂ ਵਿਚ ਵਿਚ ਖਾਨਾ ਪੂਰਤੀ ਲਈ ਹੀ ਭਾਗ ਨਹੀਂ ਲੈਣਾ ਚਾਹੀਦਾ ਸਗੋਂ ਇਸ ਦਾ ਮਕਸਦ ਗਿਆਨ ਵਿਚ ਵਾਧਾ ਕਰਨਾ ਹੋਣਾ ਚਾਹੀਦਾ ਹੈ।
ਕੇਂਦਰ ਦੀ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਕਾਮਰਸ ਵਿਭਾਗ ਤੋਂ ਡਾ. ਮਨਦੀਪ ਕੌਰ, ਕੋਆਰਡੀਨੇਟਰ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply