
ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗਾਜਿਆਬਾਦ ਵਿੱਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਦਸਮੇਸ਼ ਵਾਟਿਕਾ (ਪਾਰਕ) ਨੂੰ ਸਮੂਹ ਸਿੱਖ ਸੰਗਤ ਦੀ ਅਪੀਲ ਤੇ ਮੁੜ ਤੋਂ ਵਿਕਸਿਤ ਕਰਨ ਦਾ ਫੈਸਲਾ ਗਾਜਿਆਬਾਦ ਨਗਰ ਨਿਗਮ ਵੱਲੋਂ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਸਲੇ ਤੇ ਸਹਿਯੋਗ ਕਰਨ ਲਈ ਗਾਜਿਆਬਾਦ ਦੀ ਸੰਗਤ ਦੇ ਇੱਕ ਵਫਦ ਨੇ ਕਮੇਟੀ ਦਫ਼ਤਰ ਪੁੱਜ ਕੇ ਕਮੇਟੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ।ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਸਰਪ੍ਰਸਤ ਗੁਰਬਚਨ ਸਿੰਘ ਚੀਮਾ ਨੇ ਇਸ ਮਸਲੇ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੀਤੇ ਦਿਨੀ ਦਿੱਲੀ ਕਮੇਟੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਗੋਬਿੰਦ ਸਿੰਘ ਮਾਰਗ, ਗਾਜਿਆਬਾਦ ਤੇ ਉਥੇ ਦੀਆਂ ਸਿੱਖ ਸੰਗਤਾਂ ਵੱਲੋਂ ਕਮੇਟੀ ਨੂੰ ਪਾਰਕ ਤੇ ਭੂ-ਮਾਫਿਆ ਵੱਲੋਂ ਕਬਜਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ। ਜਿਸਤੇ ਕਾਰਵਾਈ ਕਰਦੇ ਹੋਏ ਗਾਜਿਆਬਾਦ ਨਗਰ ਨਿਗਮ ਦੇ ਕਮਿਸ਼ਨਰ ਨੂੰ ਇਸ ਮਸਲੇ ਦੇ ਹਲ ਲਈ ਦਿੱਲੀ ਕਮੇਟੀ ਵੱਲੋਂ ਅਪੀਲ ਕਰਦੇ ਹੋਏ ਇਸ ਪਾਰਕ ਦਾ ਪ੍ਰਬੰਧ ਕਰਨ ਵਾਸਤੇ ਪੰਜ ਮੈਂਬਰੀ ਨਿਗਰਾਨੀ ਕਮੇਟੀ ਬਣਾਉਣ ਦੀ ਵੀ ਸਲਾਹ ਦਿੱਤੀ ਗਈ ਸੀ।
ਰਾਣਾ ਨੇ ਦਸਿਆ ਕਿ ਦਿੱਲੀ ਕਮੇਟੀ ਦੀ ਮੰਗ ‘ਤੇ ਸੁਣਵਾਈ ਕਰਦੇ ਹੋਏ ਨਗਰ ਨਿਗਮ ਕਮਿਸ਼ਨਰ ਵੱਲੋਂ ਹੁਣ ਪਾਰਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਭਰੋਸਾ ਦੇਣ ਦੇ ਨਾਲ ਹੀ ਨਿਗਰਾਨੀ ਕਮੇਟੀ ਵਿੱਚ ਲਵਲੀ ਕੌਰ ਨਿਗਮ ਪਾਰਸ਼ਦ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਯੂ.ਪੀ ਇਕਾਈ ਦੇ ਪ੍ਰਧਾਨ ਸੁੱਚਾ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਓਬਰਾਏ, ਇੰਦਰਜੀਤ ਸਿੰਘ ਅਤੇ ਮਨਜੀਤ ਸਿੰਘ ਸੇਠੀ ਨੂੰ ਸ਼ਾਮਲ ਕੀਤਾ ਗਿਆ ਹੈ।ਜਿਸ ਨਾਲ ਹੁਣ ਗੁਰੂ ਸਾਹਿਬ ਦੇ ਨਾਂ ‘ਤੇ ਬਣੇ ਪਾਰਕ ਦੀ ਸੰਭਾਲ ਜਿਥੇ ਸਥਾਨਕ ਸਿੱਖਾਂ ਨੂੰ ਮਿਲੀ ਹੈ ਉਥੇ ਨਾਲ ਹੀ ਭੂ-ਮਾਫੀਆ ਵੱਲੋਂ ਨਿਗਮ ਦੀ ਜਮੀਨ ਤੇ ਕਬਜਾ ਕਰਨ ਦਾ ਖਦਸ਼ਾ ਵੀ ਖਤਮ ਹੋ ਗਿਆ ਹੈ।ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਵੀ ਮੌਜ਼ੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media