Sunday, August 9, 2026

ਜਥੇਦਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਤੇ ਚਾਰ ਮੁਲਾਜ਼ਮ ਮੁਅੱਤਲ

Avtar Singh SGPCਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਖਿਲਾਫ ਇਕੱਤਰਤਾ ਕਰਕੇ ਪੰਜ ਸਿੰਘ ਸਾਹਿਬਾਨ ਨੂੰ 23 ਅਕਤੂਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦਾ ਜਾਰੀ ਕੀਤਾ ਫੈਸਲਾ ਪੰਥ ਵਿੱਚ ਬਖੇੜਾ ਤੇ ਦੁਫੇੜ ਪਾਉਣ ਵਾਲਾ ਅਤੇ ਆਪਾ-ਧਾਪੀ ਦੀ ਭਾਵਨਾ ਨੂੰ ਉਜਾਗਰ ਕਰਨ ਵਾਲਾ ਹੈ।
ਪੰਜ ਪਿਆਰਿਆਂ ਦੀ ਇਸ ਕਾਰਵਾਈ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਮੁਅੱਤਲ ਕਰਕੇ ਤਿੰਨਾਂ ਦਾ ਹੈੱਡਕੁਆਰਟਰ ਯੂ.ਪੀ. ਸਿੱਖ ਮਿਸ਼ਨ ਹਾਪੜ ਵਿਖੇ ਅਤੇ ਬਾਕੀ ਦੋਹਾਂ ਦਾ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵਿਖੇ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮਨਮੱਤੀ ਕਾਰਵਾਈ ਨਾਲ ਪੰਥਕ ਰਵਾਇਤਾਂ ਨੂੰ ਢਾਹ ਲੱਗੀ ਹੈ ਜੋ ਬਰਦਾਸ਼ਤਯੋਗ ਨਹੀਂ ਹੈ।
ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਡਾ.ਰੂਪ ਸਿੰਘ ਤੇ ਸ. ਮਨਜੀਤ ਸਿੰਘ ਨੂੰ ਵੀ ਪ੍ਰਬੰਧਕੀ ਨਾਕਾਮੀ ਕਾਰਣ ਮੁਅੱਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 20 ਅਕਤੂਬਰ ਨੂੰ ਕੁਝ ਮੁਲਾਜ਼ਮਾਂ ਵੱਲੋਂ ਜਿਨ੍ਹਾਂ ਵਿੱਚ ਭਾਈ ਕਾਰਜ ਸਿੰਘ ਜਥੇਦਾਰ ਰਾਗੀ, ਭਾਈ ਹਰਚਰਨ ਸਿੰਘ ਖ਼ਾਲਸਾ ਜਥੇਦਾਰ ਰਾਗੀ, ਭਾਈ ਹਰਪਾਲ ਸਿੰਘ ਸੁਪਰਵਾਈਜ਼ਰ ਤੇ ਭਾਈ ਸੁਰਜੀਤ ਸਿੰਘ ਪ੍ਰਚਾਰ ਸ਼ਾਮਲ ਸਨ ਨੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ ਨੂੰ ਵੀ ਮੁਅੱਤਲ ਕੀਤਾ ਗਿਆ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply