ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਜੰਡਿਆਲਾ ਪ੍ਰੈਸ ਕਲੱਬ (ਰਜਿ:) ਵਲੋਂ ਨਿਖੇਧੀ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾਵਾਂ ਪੰਜਾਬ ਦਾ ਮਾਹੋਲ ਖਰਾਬ ਕਰਨ ਦੇ ਮਨਸੂਬੇ ਨਾਲ ਡੂੰਘੀ ਸਾਜਿਸ਼ ਅਧੀਨ ਅੰਜ਼ਾਮ ਦਿਤੀਆਂ ਜਾ ਰਹੀਆਂ ਹਨ। ਇਸ ਸਮੇਂ ਪੱਤਰਕਾਰ ਮੁਨੀਸ਼ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਕੇ ਰੱਖਣੀ ਚਾਹੀਦੀ ਹੈ।ਸੁਖਚੈਨ ਸਿੰਘ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਾਰੇ ਧਰਮਾਂ ਦੇ ਹਿਰਦੇ ਵਲੂੰਧਰੇ ਗਏ ਹਨ। ਸੀਨੀਅਰ ਮੈਂਬਰ ਗੋਪਾਲ ਸਿੰਘ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਬਚ ਕੇ ਪੰਜਾਬ ਦੀ ਸ਼ਾਂਤੀ ਵੱਲ ਧਿਆਨ ਦੇਣਾ ਚਾਹੀਦਾ ਹੈ।ਹਰੀਸ਼ ਕੱਕੜ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੁਕਮ ਅਨੁਸਾਰ ਸਾਨੂੰ ਨਿਮਰਤਾ ਨਾਲ ਸਾਰੇ ਕੰਮ ਕਰਨੇ ਚਾਹੀਦੇ ਹਨ।ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿੰਦਾ ਕਰਨ ਵਾਲਿਆਂ ਵਿੱਚ ਪੱਤਰਕਾਰ ਪ੍ਰਦੀਪ ਜੈਨ, ਗੁਲਸ਼ਨ ਵਿਨਾਇਕ, ਬਲਵਿੰਦਰ ਸਿੰਘ, ਜੋਬਨਦੀਪ ਸਿੰਘ, ਰਾਕੇਸ਼ ਕੁਮਾਰ, ਰਾਮਸ਼ਰਨਜੀਤ ਸਿੰਘ, ਨਰਿੰਦਰ ਸੂਰੀ, ਸਤਪਾਲ ਸਿੰਘ, ਵਰੁਣ ਸੋਨੀ, ਸਿਕੰਦਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਖਾਲਸਾ, ਜਸਪਾਲ ਸਿੰਘ, ਅਨਿਲ ਕੁਮਾਰ, ਸ਼ਿੰਦਾ ਲਾਹੋਰੀਆ, ਅਸ਼ਵਨੀ ਸ਼ਰਮਾ, ਵਿੱਕੀ ਰੰਧਾਵਾ, ਹਰਿੰਦਰਪਾਲ ਸਿੰਘ, ਮਨਦੀਪ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਵਿਨੋਦ ਕੁਮਾਰ ਸੂਰੀ, ਰਾਜਿੰਦਰ ਸਿੰਘ ਰਾਜ ਆਦਿ ਸ਼ਾਮਿਲ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media