Saturday, March 21, 2026

ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ – ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰੇ

PPN2310201501

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰ ਦੇਵੇ ।ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ, ਭਾਈ ਸਤਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ, ਭਾਈ ਤਰਲੋਕ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਨੂੰ ਡੇਰਾ ਮੁਖੀ ਮੁਆਫੀ ਮਾਮਲੇ ਸਬੰਧੀ ਸਪੱਸ਼ਟੀਕਰਨ ਦੇਣ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾੲਅਿਾ ਗਿਆ ਸੀ, ਪ੍ਰੰਤੂ ਕੋਈ ਡੇਢ ਘੰਟੇ ਲਈ ਉਡੀਕ ਕਰਨ ਦੇ ਬਾਵਜੂਦ ਵੀ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁੱਖ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਮੱਲ੍ਹ ਸਿੰਘ ਅਤੇ ਗਿਆਨੀ ਰਾਮ ਸਿੰਘ ਹਜ਼ੂਰ ਸਾਹਿਬ ਹਾਜ਼ਰ ਨਹੀ ਹੋਏ, ਤਾਂ ਪੰਜ ਪਿਆਰਿਆਂ ਨੇ ਦੀਰਘ ਵਿਚਾਰ ਉਪਰੰਤ ਪਾਸ ਕੀਤਾ ਗੁਰਮਤਾ ਸੰਗਤਾਂ ਸਾਹਮਣੇ ਪੜ੍ਹਿਆ ਜਿਸ ਨੂੰ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ।
ਪੰਜ ਪਿਆਰੇ ਭਾਈ ਸਤਨਾਮ ਸਿੰਘ ਵਲੋਂ ਪੜੇ ਗਏ ਗੁਰਮਤੇ ‘ਚ ਦਰਜ਼ ਹੈ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਦੀ ਇੱਕਤਰਤਾ ਹੋਈ ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਗੁਰਮੁਖ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਮੱਲ੍ਹ ਸਿੰਘ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਵਲੋਂ ਮੁੱਖ ਸੇਵਾਦਾਰ ਗਿਆਨੀ ਰਾਮ ਸਿੰਘ ਦੁਆਰਾ ਡੇਰਾ ਸਿਰਸਾ ਮੁਖੀ ਨੂੰ 24 ਸਤੰਬਰ 2015 ਨੁੰ ਮੁਆਫੀ ਦਿੱਤੇ ਜਾਣ ਸਬੰਧੀ ਸਪੱਸ਼ਟੀਕਰਨ ਦੇਣ ਬਾਰੇ ਵਿਚਾਰ ਹੋਈ।ਉਨਾਂ ਦੱਸਿਆ ਕਿ ਗਿਆਨੀ ਗੁਰਬਚਨ ਸਿੰਘ ਸਮੇਤ ਕਿਸੇ ਵੀ ਤਖਤ ਸਾਹਿਬ ਦਾ ਕੋਈ ਵੀ ਮੁੱਖ ਸੇਵਾਦਾਰ ਹਾਜਰ ਨਹੀ ਹੋਇਆ, ਨਾ ਹੀ ਉਨ੍ਹਾ ਵਲੋਂ ਪੰਜ ਪਿਆਰਿਆਂ ਨਾਲ ਸੰਪਰਕ ਕੀਤਾ ਗਿਆ।ਭਾਈ ਸਤਨਾਮ ਸਿੰਘ ਨੇ ਦੱਸਿਆ ਕਿ ਕੋਈ ਡੇਢ ਘੰਟਾ ਇੰਤਜਾਰ ਕਰਨ ਬਾਅਦ ਪੰਜ ਪਿਆਰਿਆਂ ਨੇ ਫੈਸਲਾ ਕੀਤਾ ਹੈ ਕਿ ‘ਪਿਛਲੇ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖਤ ਸਾਹਿਬਾਨਾਂ ਦੇ ਮੁੱਖ ਸੇਵਾਦਾਰਾਂ ਵਲੋਂ ਲਏ ਜਾਣ ਵਾਲੇ ਫੈਸਲਿਆਂ ਕਾਰਣ ਸਿੱਖ ਪੰਥ ਅੰਦਰ ਚਲੀ ਆ ਰਹੀ ਦਾਸਤਾਨ ਉਸ ਵੇਲੇ ਸਿਖਰਾਂ ਨੂੰ ਛੁਹ ਗਈ ਜਦੋਂ ਇਨ੍ਹਾ ਨੇ ਖਾਲਸਾ ਪੰਥ ਦੀਆਂ ਉੱਚੀਆਂ ਤੇ ਸੁੱਚੀਆਂ ਰਵਾਇਤਾਂ ਦੇ ਵਿਰੁੱਧ ਜਾਕੇ ਲਏ ਫੈਸਲਿਆਂ ਨਾਲ ਪੰਥ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ।ਉਨ੍ਹਾਂ ਦੱਸਿਆ ਕਿ ਐਸੇ ਹਾਲਾਤਾਂ ਦੇ ਚਲਦਿਆਂ ਪੰਥ ਦੀ ਅਗਵਾਈ ਨਾ ਕਰ ਸਕਣ ਦੇ ਕਾਰਣ ਖਾਲਸਾ ਪੰਥ ਇਨ੍ਹਾ(ਜਥੇਦਾਰਾਂ) ਕੋਲੋਂ ਅਸਤੀਫੇ ਮੰਗ ਰਿਹਾ ਹੈ ।ਪੰਜ ਪਿਆਰੇ ਸਿੰਘਾਂ ਵਲੋਂ ਕੀਤੇ ਗੁਰਮਤੇ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ (ਕਾਰਜਕਾਰਣੀ ਕਮੇਟੀ)ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਸੇਵਾਦਾਰ ਪੰਜ ਤਖਤ ਸਾਹਿਬਾਨਾਂ ਦੇ ਮੁਖ ਸੇਵਾਦਾਰਾਂ ਦੀਆਂ ਹਰ ਪ੍ਰਕਾਰ ਦੀਆਂ ਸੇਵਾਵਾਂ ਬੰਦ ਕਰ ਦੇਵੇ।ਪੰਜ ਪਿਆਰਿਆਂ ਨੇ ਗੁਰਮਤਾ ਕਰਨ ਤੋਂ ਪਹਿਲਾਂ ਬਕਾਇਦਾ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਨਮੱਖ ਅਰਦਾਸ ਕੀਤੀ।ਪੰਜ ਪਿਆਰਿਆਂ ਦੁਆਰਾ ਕੀਤੀ ਜਾਣ ਵਾਲੀ ਕਾਰਵਾਈ ਸਮੇਂ ਵੱਡੀ ਗਿਣਤੀ ‘ਚ ਸੰਗਤਾਂ, ਪੱਤਰਕਾਰ, ਸ੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰ. ਪ੍ਰਤਾਪ ਸਿੰਘ ਹਾਜਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply