Friday, July 24, 2026

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅਰਥੀ ਫੂਕ ਮੁਜਾਹਰਾ 26 ਅਕਤੂਬਰ ਨੂੰ

ਮਾਲੇਰਕੋਟਲਾ (ਸੰਦੌੜ) 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ਦੀ ਮੰਗਾਂ ਸਬੰਧੀ 26 ਅਕਤੂਬਰ ਨੂੰ ਸਥਾਨਕ ਸਰਕਾਰੀ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਉਕਤ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ ਅਤੇ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀਆਂ ਤਹਿਤ ਵਿਦਿਆਰਥੀਆਂ ਤੋਂ ਸਿੱਖਿਆ ਖੋਹ ਕੇ ਉਨ੍ਹਾਂ ਨੂੰ ਧਰਮ ਦੇ ਨਾਂ ਤੇ ਭੜਕਾਇਆ ਜਾ ਰਿਹਾ ਹੈ ਮੋਦੀ ਸਰਕਾਰ ਆਰ.ਐਸ.ਐਸ ਦੇ ਏਜੰਡੇ ਪੂਰੀ ਕਰਨ ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੱਠਜੋੜ ਦਾ ਮੁੱਖ ਏਜੰਡਾ ਫਿਰਕਾਪ੍ਰਸਤੀ ਪੈਦਾ ਕਰਨਾ ਹੈ ਜੋ ਕਿ ਦਿਨ ਬ ਦਿਨ ਕਾਇਮ ਹੁੰਦਾ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਆਉਂਣ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਖਾੜਕੂ ਘੋਲਾਂ ਦੀ ਵੁਸਾਰੀ ਕੀਤੀ ਜਾਵੇਗੀ। ਜ਼ਿਨ੍ਹਾਂ ਵਿੱਚ 2.5 ਲੱਖ ਤੋਂ ਘੱਟ ਆਮਦਨ ਵਾਲੇ ਸਾਰੇ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ ਕੀਤੀ ਜਾਵੇ ਭਾਵੇਂ ਉਹ ਕਿਸੇ ਵੀ ਧਰਮ ਜਾਤ ਨਾਲ ਸਬੰਧ ਰੱਖਦੇ ਹੋਣ, ਪੀ.ਟੀ.ਏ ਫੰਡ ਲੈਣਾ ਬੰਦ ਅਤੇ ਭਰਾਇਆ ਫੰਡ ਵਾਪਸ ਕਰਵਾਉਂਣ, ਲੜਕੀਆਂ ਦੀ ਹਰ ਪੱਧਰ ਦੀ ਸਿੱਖਿਆ ਮੁਫਤ, ਘੱਟ ਗਿਣਤੀਆਂ ਦੇ ਵਜੀਫੇ ਜਾਰੀ ਆਦਿ ਨੂੰ ਲੈ ਕੇ ਸਥਾਨਕ ਸਰਕਾਰੀ ਕਾਲਜ ਦੇ ਗੇਟ ਅੱਗੇ ਵਿਦਿਆਰਥੀਆਂ ਵੱਲੋਂ 26 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਕੌਰ ਆਦਿ ਵਿਦਿਆਰਥੀਆਂ ਦੇ ਨਾਂ ਸ਼ਾਮਿਲ ਹਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply