ਅਧਿਕਾਰੀਆਂ ਦੀ ਕਾਰਗੁਜ਼ਾਰੀ ਏ.ਸੀ.ਆਰ. ਵਿੱਚ ਅੰਕਿਤ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ)- ਧਾਰਮਿਕ ਤੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਵਿਚ ਸਫਾਈ ਦੇ ਕੰਮ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਨੋਟਿਸ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਨੂੰ ਸਫਾਈ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।ਸ੍ਰੀ ਜੋਸ਼ੀ ਨੇ ਵਿਭਾਗ ਦੇ ਸਕੱਤਰ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਫਾਈ ਦੇ ਕੰਮ ‘ਤੇ ਨਿਗਰਾਨੀ ਲਈ ਅਧਿਕਾਰੀਆਂ ਦੀ ਨਾਂ ਅਨੁਸਾਰ ਡਿਊਟੀ ਲਗਾਈ ਜਾਵੇ ਜਿਸ ਦੀ ਰਿਪੋਰਟ 6 ਨਵੰਬਰ ਤੱਕ ਉਨ੍ਹਾਂ ਨੂੰ ਦਿੱਤੀ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਫਾਈ ਦੇ ਕੰਮ ਦੀ ਨਿਗਰਾਨੀ ਰੱਖਣ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਉਨ੍ਹਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ (ਏ.ਸੀ.ਆਰ.) ਵਿੱਚ ਵੀ ਅੰਕਿਤ ਕੀਤੀ ਜਾਵੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਧਾਰਮਿਕ ਸ਼ਹਿਰ ਹੈ ਜਿੱਥੇ ਹਰ ਰੋਜ਼ ਲੱਖਾਂ ਸਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਕਰਨ ਲਈ ਆਉਾਂਦੇ ਨ। ਇਸ ਤੋਂ ਇਲਾਵਾ ਸੈਲਾਨੀ ਵੀ ਇਤਿਹਾਸਕ ਥਾਵਾਂ ਅਤੇ ਵਾਹਗਾ ਸਰਹੱਦ ਦੇਖਣ ਆਉਾਂਦੇ ਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸੁਚੱਜੇ ਪ੍ਰਬੰਧ ਨਹੀਂ ਹਨ ਅਤੇ ਵੱਖ-ਵੱਖ ਥਾਂਵਾਂ ‘ਤੇ ਲੱਗੇ ਕੂੜੇ ਦੇ ਢੇਰਾਂ ਨੂੰ ਦੇਖ ਕੇ ਸ਼ਰਧਾਲੂਆਂ ਦੇ ਮਨਾਂ ਨੂੰ ਵੱਡੀ ਠੇਸ ਪਹੁੰਚਦੀ ਹੈ।
ਉਨ੍ਹਾਂ ਵਿਭਾਗ ਦੇ ਸਕੱਤਰ ਨੂੰ ਕਿਹਾ ਹੈ ਕਿ ਸਫਾਈ ਦੇ ਕੰਮ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਅੰਮ੍ਰਿਤਸਰ ਨੂੰ ਸਫਾਈ ਦੇ ਸੁਚੱਜੇ ਪ੍ਰਬੰਧ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣ। ਸਫਾਈ ਦੇ ਕੰਮ ਦੀ ਨਿਗਰਾਨੀ ਰੱਖਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਨਾਂ ਅਨੁਸਾਰ ਡਿਊਟੀ ਲਗਾਈ ਜਾਵੇ ਜਿਸ ਦੀ ਰਿਪੋਰਟ 6 ਨਵੰਬਰ 2015 ਤੱਕ ਉਨ੍ਹਾਂ ਨੂੰ ਭੇਜੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਗਰਾਨੀ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਉਨ੍ਹਾਂ ਦੀਆਂ ਏ.ਸੀ.ਆਰ. ਰਿਪੋਰਟਾਂ ਵਿੱਚ ਵੀ ਅੰਕਿਤ ਕੀਤੀ ਜਾਵੇਗੀ। ਉਨ੍ਹਾਂ ਨਿਗਮ ਦੀ ਸਿਹਤ ਬਰਾਂਚ ਦੇ ਅਧਿਕਾਰੀਆਂ ਨੂੰ ਇਹ ਕੰਮ 15 ਦਿਨਾਂ ਦੇ ਸਮੇਂ ਵਿਚ ਪੂਰਾ ਕਰਨ ਲਈ ਕਿਹਾ ਹੈ।
Punjab Post Daily Online Newspaper & Print Media