Thursday, November 5, 2026

ਪਠਾਨਕੋਟ ਦੀਆਂ ਮੰਡੀਆਂ ‘ਚ 22 ਅਕਤੂਬਰ ਤੱਕ 14125 ਮੀਟਰਿਕ ਟਨ ਝੋਨੇ ਦੀ ਆਮਦ ਹੋਈ

DC SUkhwinder S Pkt

ਪਠਾਨਕੋਟ, 23 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 22 ਅਕਤੂਬਰ ਤੱਕ 14125 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 13023 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 4563 ਮੀਟਰਿਕ ਟਨ, ਪਨਗ੍ਰੇਨ ਨੇ 1531 ਮੀਟਰਿਕ ਟਨ, ਪਨਸਪ ਨੇ 2070 ਮੀਟਰਿਕ ਟਨ, ਮਾਰਕਫੈਡ ਨੇ 1149 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 3710 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 8952 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 6.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply