Saturday, October 31, 2026

ਸ਼੍ਰੋਮਣੀ ਕਮੇਟੀ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਸੀਮਾਵਾਂ ਤੋਂ ਬਾਹਰ ਨਾ ਜਾਵੇ – ਜਥੇ: ਅਵਤਾਰ ਸਿੰਘ

Avtar Singh SGPC

ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸਮੁੱਚਾ ਪੰਜਾਬ ਬੜੇ ਸੰਜੀਦਾ ਤੇ ਨਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ।ਅੰਦਰੋਂੁਬਾਹਰੋਂ ਗੰਭੀਰ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਬਹੁਤ ਹੀ ਖਤਰਨਾਕ ਘਿਨਾਉਣੀਆਂ ਤੇ ਮੰਦ ਭਾਗੀਆਂ ਹਨ।ਇਨ੍ਹਾਂ ਸਾਜਿਸ਼ਾਂ ਨੇ ਹੀ ਪੰਜਾਬ ਵਾਸੀਆਂ ਲਈ ਕਈ ਚੁਣੌਤੀਆਂ ਲਿਆ ਸਾਹਮਣੇ ਖੜੀਆਂ ਕੀਤੀਆਂ ਹਨ।ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਸਾਨੂੰ ਸਾਰਿਆਂ ਨੂੰ ਸਦਭਾਵਨਾ, ਇਕਜੁ’ਟਤਾ ਤੇ ਪੰਜਾਬ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਰਲੁਮਿਲ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਸਮੂਹ ਅਦਾਰਿਆਂ ਵਿੱਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਹੈ ਕਿ ਉਹ ਅਨੁਸ਼ਾਸਨਿਕ ਤੇ ਧਾਰਮਿਕ ਜਾਬਤਾ ਬਣਾਈ ਰੱਖਣ ਤੇ ਆਪਣੀਆਂ ਸੀਮਾਵਾਂ ਤੋਂ ਬਾਹਰ ਨਾ ਜਾਣ।ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ, ਸੰਸਥਾ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ।
ਉਨ੍ਹਾਂ ਕਿਹਾ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਿਛਲੇ ਦਿਨੀਂ ਪੰਥ ਦੋਖੀਆਂ ਵੱਲੋਂ ਜੋ ਅਪਮਾਨ ਕੀਤਾ ਗਿਆ ਹੈ, ਉਸ ਦੇ ਦੋਸ਼ੀ ਹਰਗਿਜ਼ ਵੀ ਬਖਸ਼ੇ ਨਹੀਂ ਜਾ ਸਕਦੇ।ਪਰ ਦੂਸਰੇ ਪਾਸੇ ਸਾਨੂੰ ਸਾਰਿਆਂ ਨੂੰ ਜੋਸ਼ ਤੇ ਹੋਸ਼ ਤੋਂ ਕੰਮ ਲੈਣਾ ਚਾਹੀਦਾ ਹੈ ਤਾਂ ਕਿ ਆਮ ਵਿਅਕਤੀ ਸਾਡੀ ਕਿਸੇ ਗਲਤ ਕਾਰਵਾਈ ਤੋਂ ਪ੍ਰਭਾਵਿਤ ਨਾ ਹੋਵੇ।ਉਨ੍ਹਾਂ ਕਿਹਾ ਕਿ ਆਪਸ ਵਿੱਚ ਲੜਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਏਕਤਾ ਤੇ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ ਤਾਂ ਜੋ ਪੰਥ ਦੁਸ਼ਮਣ ਸ਼ਕਤੀਆਂ ਸਾਡੇ ‘ਤੇ ਭਾਰੀ ਨਾ ਹੋ ਸਕਣ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply