Monday, July 8, 2024

ਸ਼ਮਾਜਿਕ ਬੁਰਾਈਆਂ ਦੇ ਖਿਲਾਫ ਬੱਚਿਆਂ ਨੂੰ ਕੀਤਾ ਜਾਗਰੂਕ

ਸੰਦੌੜ, 24 ਅਕਤੂਬਰ (ਹਰਮਿੰਦਰ ਸਿੰਘ ਭੱਟ)- ਪਿਛਲੇ ਦੋ ਦਹਾਕਿਆਂ ਤੋਂ ਭਰੂਣ ਹੱਤਿਆ ਸਮੇਤ ਵੱਖ ਵੱਖ ਸਮਾਜਿਕ ਬੁਰਾਈਆਂ ਦੇ ਖਿਲਾਫ ਸੰਘਰਸ ਕਰ ਰਹੇ ਸਮਾਜਸੇਵੀ ਹਰਬੰਸ ਸਿੰਘ ਬ੍ਰਹਮਪੁਰੀ ਨੇ ਸਰਕਾਰੀ ਹਾਈ ਸਕੂਲ ਝਨੇਰ ਅਤੇ ਸਰਕਾਰੀ ਹਾਈ ਸਕੂਲ ਭੂਦਨ ਵਿਚ ਜਾਕੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਦੇ ਖਿਲਾਫ ਜਾਗਰੂਕ ਕੀਤਾ।ਇਸ ਦੌਰਾਨ ਬੋਲਦਿਆਂ ਹਰਬੰਸ ਸਿੰਘ ਬ੍ਰਹਮਪੁਰੀ ਨੇ ਕਿਹਾ ਕਿ ਸਮਾਜ ਵਿਚ ਦਿਨੋਂ ਦਿਨ ਫੈਲ ਰਹੀਆਂ ਸਮਾਜਿਕ ਬੁਰਾਈਆਂ ਮਨੁੱਖਤਾ ਦੇ ਲਈ ਕਲੰਕ ਹਨ।ਉਨ੍ਹਾਂ ਕਿਹਾ ਕਿ ਸਮਾਜ ਵਿਚ ਭਾਵੇਂ ਕਿ ਹੁਣ ਕੁੜੀਆਂ ਦੀ ਗਿਣਤੀ ਮੁੰਡਿਆਂ ਦੀ ਗਿਣਤੀ ਦੇ ਮੁਕਾਬਲੇ ਵੱਧ ਰਹੀ ਹੈ ਪਰ ਹਾਲੇ ਵੀ ਇਸ ਪਾਸੇ ਬਹੁਤ ਕੁੱਝ ਕਰਨ ਦੀ ਲੋੜ ਹੈ।ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੌਂ ਸਮਾਜਸੇਵੀ ਹਰਬੰਸ ਸਿੰਘ ਬ੍ਰਹਮਪੁਰੀ ਦਾ ਸਨਮਾਨ ਵੀ ਕੀਤਾ ਗਿਆ।ਉਨ੍ਹਾਂ ਪੰਜਾਬ ਵਿਚ ਬੀਤੇ ਕੁੱਝ ਦਿਨਾਂ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖਤ ਸਬਦਾਂ ਵਿਚ ਨਿਖੇਧੀ ਕਰਦੇ ਹੋਏ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਰੜੀ ਤੋਂ ਕਰੜੀ ਸਜਾ ਦੇਣ ਦੀ ਮੰਗ ਕੀਤੀ ਹੈ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply