Thursday, April 30, 2026

ਸ਼ਾਤੀਪੂਰਵਕ ਧਰਨੇ ‘ਤੇ ਬੈਠੀ ਸੰਗਤ ਲੋਕਾਂ ‘ਤੇ ਗੋਲੀਆਂ ਚਲਾਉਂਣੀਆਂ ਦੁਖਦਾਈ -ਕੇਜ਼ਰੀਵਾਲ

Kejriwal1

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) ਆਪ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੇ ਹਾਕਮਾਂ ਦੀ ਤਰਾਸਦੀ ਤੇ ਕਮਜੌਰੀ ਹੈ ਜਦੋਂ ਕਿਸੇ ਮਸਲੇ ਦਾ ਹੱਲ ਨਾ ਹੋਵੇ ਤਾਂ ਵਿਦੇਸ਼ੀ ਤਾਕਤਾਂ ਦੇ ਨਾਮ ਮੜ੍ਹ ਦਿੰਦੇ ਹਨ ।ਸ੍ਰੀ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਦਾ ਨਾਮ ਲੈ ਕੇ ਆਪਣੀ ਜਿੰਮੇਵਾਰੀ ਤੋਂ ਭੱਜਣ ਤੋਂ ਗੁਰੇਜ ਕੀਤਾ ਜਾਏ । ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾਂ ਨੂੰ ਕਾਇਮ ਰਖਣ ਲਈ ਅਤੇ ਭਾਈਚਾਰਕ ਸਾਂਝ ਨੂੰ ਬਰਕਾਰ ਰਖਣ ਲਈ ਸਾਨੂੰ ਸਾਰਿਆਂ ਨੂੰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਪੰਜਾਬ ਵਿਚ ਰੋਸ ਦੀ ਲਹਿਰ ਹੈ ਤੇ ਸ਼ਾਤੀਪੂਰਵਕ ਧਰਨੇ ਦੇ ਰਹੇ ਲੋਕਾਂ ਤੇ ਗੋਲੀਆਂ ਚਲਾਉਂਣੀਆਂ ਬੇਹੱਦ ਦੁਖਦਾਈ ਹੈ।ਉਨਾਂ ਕਿਹਾ ਕਿ ਮੇਰਾ ਵਿਸ਼ਵਾਸ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸਚੇ ਮਨ ਨਾਲ ਕੀਤੀ ਅਰਦਾਸ ਕਬੂਲ ਹੋ ਜਾਂਦੀ ਹੈ ਤੇ ਮੈ ਅੱਜ ਪੰਜਾਬ ਵਿਚ ਸ਼ਾਤੀ ਦੀ ਸਥਾਪਨਾਂ ਲਈ ਅਰਦਾਸ ਕਰਨ ਲਈ ਆਇਆ ਹਾਂ। ਇਸ ਮਾਮਲੇ ਵਿਚ ਫੜੇ ਗਏ ਵਿਅਕਤੀਆਂ ਬਾਰੇ ਉਠ ਰਹੇ ਸਵਾਲਾਂ ਤੇ ਕੇਜਰੀਵਾਲ ਨੇ ਕਿਹਾ ਕਿ ਇਹ ਸਰਕਾਰ ਨੇ ਦੇਖਣਾ ਹੈ ਕਿ ਦੋਸ਼ੀ ਕੋਣ ਹੈ ਤੇ ਇਸ ਮਾਮਲੇ ਵਿਚ ਫੜੇ ਗਏ ਵਿਅਕਤੀ ਕਸੂਰਵਾਰ ਹਨ ਜਾਂ ਨਹੀ। ਉਨਾਂ ਕਿਹਾ ਕਿ ਅਸਮਾਜਿਕ ਤਤਾਂ ਤੇ ਲਗਾਮ ਜਰੂਰੀ ਹੈ। ਰਾਜਨੀਤੀ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਬਰਗਾੜੀ ਵਿਖੇ ਸ਼ਹੀਦ ਹੋਏ ਨੋਜਵਾਨਾਂ ਦੇ ਪਰਵਾਰਾਂ ਦੇ ਦੁਖ ਵਿਚ ਸ਼ਾਮਲ ਹੋਣ ਲਈ ਆਏ ਹਨ ਤੇ ਅਜਿਹੇ ਮੌਕੇ ਰਾਜਨੀਤੀ ਨਹੀ ਕੀਤੀ ਜਾਂਦੀ। ਇਸ ਮੌਕੇ ਉਨ੍ਹਾ ਨਾਲ ਪਾਰਟੀ ਦੇ ਸੁਬਾਈ ਪਰਧਾਨ ਸ੍ਰ ਸੁੱਚਾ ਸਿੰਘ ਛੋਟੇਪੁਰ ਵੀ ਸਨ।ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ ਪ੍ਰਤਾਪ ਸਿੰਘ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਕੇਜਰੀਵਾਲ ਨੂੰ ਸਨਮਾਨਿਤ ਕੀਤਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply