Tuesday, November 3, 2026

ਅਕਾਲੀ ਆਗੂ ਰਜਿੰਦਰ ਸਿੰਘ ਮਰਵਾਹਾ ਨੂੰ ਸਦਮਾ ਮਾਤਾ ਦਾ ਦੇਹਾਂਤ

PPN2410201522

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ)- ਅਕਾਲੀ ਦਲ ਪੰਜਾਬ ਵਪਾਰ ਸੈਲ ਦੇ ਪ੍ਰਧਾਨ ਅਤੇ ਪੰਜਾਬ ਟਰੇਡਿੰਗ ਬੋਰਡ ਦੇ ਮੈਂਬਰ ਰਜਿੰਦਰ ਸਿੰਘ ਮਰਵਾਹਾ, ਕੁਲਵਿੰਦਰ ਸਿੰਘ ਮਰਵਾਹਾ ਅਤੇ ਜਗਜੀਤ ਸਿੰਘ ਮਰਵਾਹਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜੇ ਜਦ ਉਨ੍ਹਾਂ ਦੇ 80 ਸਾਲਾ ਮਾਤਾ ਸੁਰਿੰਦਰ ਕੌਰ ਪਤਨੀ ਸz: ਗੋਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਮਾਤਾ ਸੁਰਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ ਚਾਟੀਵਿੰਡ ਚੌਂਕ ਨੇੜੇ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਤੇ ਸਾਕ ਸਬੰਧੀਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਖੇਤਰ ਨਾਲ ਸਬੰਧਿਤ ਸਖਸ਼ੀਅਤਾਂ ਪਹੁੰਚੀਆਂ ਹੋਈਆਂ ਸਨ। ਮਰਵਾਹਾ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਤੇ ਬਾਵਾ ਸਿੰਘ ਗੁਮਾਨਪੁਰਾ, ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ, ਸੈਕਟਰੀ ਨਰਿੰਦਰ ਸਿੰਘ ਖੁਰਾਣਾ, ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਅਕਾਲੀ ਆਗੂ ਪੂਰਨ ਸਿੰਘ ਮੱਤੇਵਾਲ, ਕੌਂਸਲਰ ਮਨਮੋਹਨ ਸਿੰਘ ਟੀਟੂ, ਸੁਰਿੰਦਰ ਸਿੰਘ ਸ੍ਰੀ ਗੁਰੂ ਸਿੰਘ ਸਭਾ, ਦਲਜੀਤ ਸਿੰਘ ਢਿੱਲੋਂ ਪੰਜਾਬ ਪੀਪਲਜ਼ ਪਾਰਟੀ, ਕੌਂਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਭਰਪੂਰ ਸਿੰਘ, ਨਰਿੰਦਰ ਸਿੰਘ ਬਿੱਟੂ ਐਮ.ਆਰ., ਅਕਾਲੀ ਆਗੂ ਭੁਪਿੰਦਰ ਸਿੰਘ, ਸੁਰਜੀਤ ਸਿੰਘ ਰਾਹੀ, ਹਰਜਿੰਦਰ ਸਿੰਘ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਚੌਹਾਨ, ਭਾਜਪਾ ਆਗੂ ਸਰਬੀਤ ਸਿੰਘ ਸ਼ੈਂਟੀ, ਸੰਤੋਖ ਸਿੰਘ ਬੀਆਂ ਵਾਲੇ, ਮਨਿੰਦਰ ਸਿੰਘ ਧੁੰਨਾ, ਜਸਵਿੰਦਰ ਸਿੰਘ ਰਿਟਾ: ਏ.ਡੀ.ਸੀ., ਅਮਰਜੀਤ ਸਿੰਘ ਚੌਹਾਨ ਜਿਲ੍ਹਾ ਪ੍ਰਧਾਨ ਐਨ.ਆਰ.ਆਈ. ਵਿੰਗ, ਖੁਸ਼ਵਿੰਦਰ ਸਿੰਘ ਐਡਵੋਕੇਟ, ਭੁਪਿੰਦਰ ਸਿੰਘ ਬਿੱਲਾ ਆਦਿ ਸ਼ਾਮਿਲ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply