Monday, November 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦਿੱਤੀ ਜਾਵੇ – ਗਿ: ਗੁਰਬਚਨ ਸਿੰਘ

G. Gurbachan S11aਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਿੰਡ ਘੜਿਆਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਸਜਾਏ ਮੌਤ ਦੀ ਸਜ਼ਾ ਦਿੱਤੀ ਜਾਵੇ।
ਜਾਰੀ ਇੱਕ ਬਿਆਨ ਰਾਹੀ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕਿਸੇ ਸਾਜਿਸ਼ ਤਹਿਤ ਸਿੱਖਾਂ ਦੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰ ਬਾਰ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਹਰੇਕ ਗੁਰੂਦੁਆਰਾ ਕਮੇਟੀਆਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਗਿਆ ਹੈ ਕਿ ਉਹ ਗੁਰੂਦੁਆਰੇ ਦੀ ਜਾਣਕਾਰੀ ਤੇ ਸਾਰਾ ਵੇਰਵਾ ਸ੍ਰੀ ਅਕਾਲ ਤਖਤ ਸਾਹਿਬ ਜਾਂ ਫਿਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਭੇਜਣ ਪਰ ਬਹੁਤ ਸਾਰੀਆਂ ਕਮੇਟੀਆਂ ਨੇ ਹਾਲੇ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੋ ਜਾਰੀ ਹੋਏ ਇਹਨਾਂ ਨਿਰਦੇਸ਼ਾਂ ਦੀ ਕੋਈ ਪ੍ਰਵਾਹ ਨਹੀ ਕੀਤੀ। ਉਹਨਾਂ ਕਿਹਾ ਕਿ ਜਿਸ ਵੀ ਗੁਰੂਦੁਆਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੁੰਦੀ ਹੈ ਉਸ ਲਈ ਪ੍ਰਬੰਧਕ ਕਮੇਟੀਆ ਵੀ ਬਰਾਬਰ ਦੀਆ ਜਿੰਮੇਵਾਰ ਹੋਣਗੀਆ।ਉਨਾਂ ਨੇ ਸੰਗਤਾਂ ਨੂੰ ਗੁਰੂ ਘਰਾਂ ਦੀ ਵੱਧ ਤੋਂ ਵੱਧ ਪਹਿਰੇਦਾਰੀ ਅਤੇ ਸੀ.ਸੀ.ਟੀ ਵੀ ਕੈਮਰੇ ਲਗਾਉਣ ਦੀ ਅਪੀਲ ਵੀ ਕੀਤੀ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply