ਅੰਮ੍ਰਿਤਸਰ, 25 ਅਕਤੂਬਰ (ਗੁਰਚਰਨ ਸਿੰਘ, ਜਗਦੀਪ ਸਿੰਘ)- ਪੰਜਾਬ ਅਤੇ ਦੂਸਰੇ ਰਾਜਾਂ ਦੇ ਵੱਖ-ਵੱਖ ਅਦਾਰਿਆਂ ਤੋਂ ਉਪ ਵੈਦ ਦਾ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਕਰਾਉਣ ਵਿਚ ਆਉਂਦੀਆਂ ਔਕੜਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੰਗ ‘ਤੇ ਇਸ ਸਮੱਸਿਆ ਦਾ ਹੱਲ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਰਜਿਸਟ੍ਰੇਸ਼ਨ ਦੀ ਵਿਧੀ ਸਰਲ ਕਰਨ ਕਰਨ ਦੇ ਆਦੇਸ਼ ਦਿੱਤੇ ਹਨ। ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਜੋ ਉਮੀਦਵਾਰ ਫੈਕਲਿਟੀ ਆਫ ਆਯੁਰਵੈਦ, ਪੰਜਾਬ ਜਾਂ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਨਾਲ ਸਬੰਧਤ ਅਦਾਰਿਆਂ ਤੋਂ ਉਪ ਵੈਦ ਦਾ ਕੋਰਸ ਪਾਸ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਬੋਰਡ ਆਫ ਆਯੁਰਵੈਦਿਕ ਅਤੇ ਯੂਨਾਨੀ ਸਿਸਟਮ ਆਫ ਮੈਡੀਸਨ, ਪੰਜਾਬ ਵੱਲੋਂ ਕਰ ਦਿੱਤੀ ਜਾਵੇ।
ਇਸ ਦੇ ਨਾਲ ਹੀ ਜੋ ਵਿਦਿਆਰਥੀ ਖੁਦ ਮੁਖਤਿਆਰ ਅਦਾਰਿਆਂ ਤੋਂ ਉਪ ਵੈਦ ਦਾ ਕੋਰਸ ਪਾਸ ਕਰਦੇ ਹਨ ਅਤੇ ਉਨ੍ਹਾਂ ਦੇ ਇਮਤਿਹਾਨ ਫੈਕਲਟੀ ਆਫ ਆਯੁਰਵੈਦ, ਪੰਜਾਬ ਅਤੇ ਟੈਕਨੀਕਲ ਬੋਰਡ ਆਫ ਪੰਜਾਬ ਵੱਲੋਂ ਲਏ ਗਏ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਵੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਸ੍ਰੀ ਜੋਸ਼ੀ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਦੂਸਰੇ ਰਾਜਾਂ ਤੋਂ ਉਪ ਵੈਦ ਦਾ ਕੋਰਸ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਉਦੋਂ ਹੀ ਕੀਤੀ ਜਾਵੇ ਜੇਕਰ ਉਨ੍ਹਾਂ ਅਦਾਰਿਆਂ ਨੂੰ ਉਸ ਰਾਜ ਤੋਂ ਮਾਨਤਾ ਮਿਲੀ ਹੋਵੇ।ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਦੇ ਇਮਤਿਹਾਨ ਖੁਦ ਮੁਖਤਿਆਰ ਅਦਾਰਿਆਂ ਵੱਲੋਂ ਆਪਣੇ ਪੱਧਰ ‘ਤੇ ਲਏ ਗਏ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਨਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਸ੍ਰੀ ਜੋਸ਼ੀ ਨੇ ਕਿਹਾ ਕਿ ਇਸ ਨਾਲ ਉਪ ਵੈਦ ਦਾ ਕੋਰਸ ਕਰ ਚੁੱਕੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੇਗੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media