ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸ ਤੇ ਭਾਜਪਾ ਨੂੰ ਹਰਾ ਕੇ ਦਿੱਲੀ ਵਿੱਚ ਸਰਕਾਰ ਬਨਾਉਣ ਵਾਲੀ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮੈਂਬਰਸ਼ਿਪ ਵਧਾਉਣ ਦੇ ਨਿਸ਼ਾਨੇ ਨੂੰ ਮੁੱਖ ਰੱਖਦਿਆਂ ਅੱਜ ਸਥਾਨਕ ਸੁਲਤਾਨਵਿੰਡ ਰੋਡ ‘ਤੇ ਹਰਜਿੰਦਰ ਸਿੰਘ ਸਾਬਕਾ ਰੀਡਰ ਅਤੇ ਰਾਜੀਵ ਸ਼ਰਮਾ ਵੱਲੋਂ ਆਮ ਆਦਮੀ ਪਾਰਟੀ ਦਾ ਭਰਤੀ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀਆਂ ਤੇ ਰਾਹਗੀਰਾਂ ਨੇ ਵੀ ਮੈਂਬਰਸ਼ਿਪ ਦੇ ਫਾਰਮ ਭਰਨ ਲਈ ਉਤਸ਼ਾਹ ਦਿਖਾਇਆ। ਇਸ ਮੌਕੇ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਨੇ ਦੱਸਿਆ ਕਿ ੨੬ ਜਨਵਰੀ ਤੱਕ ਪਾਰਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਭਰਤੀ ਕੈਂਪ ਲਗਾਏ ਜਾਣਗੇ ਤਾਂ ਕਿ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਕੇ ਉਸਦੇ ਪਾਲਸੀ ਪ੍ਰੋਗਰਾਮਾਂ ਅਨੁਸਾਰ ਭ੍ਰਿਸ਼ਟਾਚਾਰ ਦੂਰ ਕਰਨ ਵਿੱਚ ਸਹਿਯੋਗੀ ਬਣ ਸਕਣ। ਇਸ ਮੌਕੇ ਡਾ. ਅਵਤਾਰ ਸਿੰਘ ਡੀ. ਐਸ ਹਸਪਤਾਲ, ਪ੍ਰਿੰਸੀਪਲ ਜਗਜੀਤ ਸਿੰਘ ਰੋਜੀ ਮਾਡਰਨ ਸਕੂਲ, ਗੁਰਵਿੰਦਰ ਸਿੰਘ ਰਾਜਾ, ਗੁਰਮੀਤ ਸਿੰਘ ਠੇਕੇਦਾਰ, ਬਲਵਿੰਰਦ ਸਿੰਘ ਰਾਜਾ, ਨਿਰਮਲਜੀਤ ਸਿੰਘ ਰਾਜੂ ਆਦਿ ਵੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …