ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਇਸ ਵਾਰ ਦੁਸ਼ਹਿਰਾ ਗਰਾਉਡ ਵਿਚ ਲਗਣਗੀਆਂ।ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਐਸ.ਐਚ.ਓ ਰਾਜਵਿੰਦਰ ਕੌਰ ਬਾਜਵਾ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਪ੍ਰਸ਼ਾਸ਼ਨ ਦੁਆਰਾ ਸਖਤ ਕਦਮ ਚੁਕੇ ਗਏ ਹਨ, ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਘਾਟੀ ਬਜਾਰ ਅਤੇ ਹੋਰ ਬਜਾਰਾਂ ਵਿਚ ਜਿਥੇ ਰਸਤੇ ਬਹੁਤ ਜਿਆਦਾ ਤੰਗ ਹਨ ਪਟਾਕੇ ਵਿਕਰੇਤਾਵਾਂ ਨੇ ਆਪਣੀਆਂ ਦੁਕਾਨਾਂ ਅਤੇ ਗੁਦਾਮ ਬਣਾ ਰੱਖੇ ਹਨ।ਜਿਸ ਕਰਕੇ ਕਿਸੇ ਵੀ ਵੇਲੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਅਤੇ ਹੰਗਾਮੀ ਹਾਲਤ ਵਿਚ ਬਾਹਰ ਨਿਕਲਣ ਦਾ ਕੋਈ ਵੀ ਰਸਤਾ ਨਹੀਂ ਹੈ।ਉਹਨਾਂ ਸਮੂਹ ਪਟਾਕੇ ਵੇਚਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੀਆਂ ਦੁਕਾਨਾਂ ਅਤੇ ਗੁਦਾਮ ਸ਼ਹਿਰ ਦੇ ਬਾਹਰਵਾਰ ਖੁਲੀਆਂ ਥਾਵਾਂ ਤੇ ਰੱਖਣ ਤਾਂ ਜੋ ਕਿਸੇ ਵੀ ਅਣਹੋਣੀ ਤੋਂ ਬਚਿਆਂ ਜਾ ਸਕੇ।ਉਹਨਾਂ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਫਿਰ ਵੀ ਕੋਈ ਦੁਕਾਨਦਾਰ ਆਪਣੀ ਦੁਕਾਨ ਅੰਦਰ ਰੱਖਦਾ ਹੈ ਤਾਂ ਉਸ ਦੁਕਾਨਦਾਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media