ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਿੰਡ ਮਾਣਕੂ ਦੇ ਇਕ ਗੁਰਦੁਆਰੇ ਵਿੱਚ ਰਾਮਪੁਰ ਪਿੰਡ ਦੇ ਇਕ ਤਬਲਾ ਵਾਦਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਤੇ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਥ ਦੋਖੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜਨ ਤੋਂ ਬਾਅਦ ਪਿੰਡ ਵਾਸੀਆਂ ਨੂੰ ਫੋਨ ਕਰਕੇ ਆਪਣੀ ਕਰਤੂਤ ਦੱਸਦਿਆਂ ਸਿੱਖ ਕੌਮ ਨੂੰ ਸ਼ਰੇਆਮ ਲਲਕਾਰਿਆ ਹੈ ਜੋ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਸ ਪਾਪੀ ਨੂੰ ਫੜ੍ਹ ਕੇ ਪੁਲੀਸ ਹਵਾਲੇ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ, ਪਰ ਇਸ ਘਟਨਾ ਦਾ ਪਤਾ ਲੱਗਣ ਉਪਰੰਤ ਜਦ ਸ਼ੋ੍ਰਮਣੀ ਕਮੇਟੀ ਮੈਂਬਰ ਸ: ਪਰਮਜੀਤ ਸਿੰਘ ਰਾਏਪੁਰ ਘਟਨਾ ਵਾਲੀ ਥਾਂ ਤੇ ਪਹੁੰਚੇ ਤਾਂ ਕੁਝ ਲੋਕਾਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਤੇ ਉਹ ਪੰਥ ਦੋਖੀਆਂ ਨੂੰ ਸਜ਼ਾ ਦਿਵਾਉਣ ਵਿੱਚ ਹਰ ਹੀਲਾ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਦੁੱਖ ਸਿੱਖ ਸੰਗਤਾਂ ਨੂੰ ਹੈ ਓਨਾ ਦੁੱਖ ਸ਼ੋ੍ਰਮਣੀ ਕਮੇਟੀ ਦੇ ਹਰ ਨੁਮਾਇੰਦੇ ਨੂੰ ਵੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਦੇ ਸਾਂਝੇ ਗੁਰੂ ਹਨ ਤੇ ਉਨ੍ਹਾਂ ਦੀ ਨਿਰਾਦਰੀ ਹੋਣ ਤੇ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕੋਈ ਸ਼ੋ੍ਮਣੀ ਕਮੇਟੀ ਦਾ ਨੁਮਾਇੰਦਾ ਘਟਨਾ ਸਥਾਨ ਤੇ ਆਉਂਦਾ ਹੈ ਤਾਂ ਉਸ ਦਾ ਸਾਥ ਦੇ ਕੇ ਸੰਗਤਾਂ ਨੂੰ ਪ੍ਰਸ਼ਾਸਨ ਕੋਲੋਂ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ ਨਾ ਕਿ ਭਰਾ ਮਾਰੂ ਜੰਗ ਛੇੜਕੇ ਆਪਣਿਆਂ ਨੂੰ ਹੀ ਜਲੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਘਟਨਾ ਵਿੱਚ ਇਕਜੁੱਟਤਾ, ਏਕਤਾ, ਇਤਫਾਕ ਤੇ ਭਾਈਚਾਰਕ ਸਾਂਝ ਬਨਾਉਣਾ ਬਹੁਤ ਜ਼ਰੂਰੀ ਹੈ। ਜਥੇਦਾਰ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਨੂੰ ਦਿਨੋ ਦਿਨ ਵਧ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਚਿੰਤਾ ਜਾਹਿਰ ਕਰਦਿਆਂ ਦੂਰੁਦੁਰਡੇ, ਇਕੱਲੁੇਦੁਕੱਲੇ ਗੁਰਦੁਆਰਾ ਸਾਹਿਬਾਨ ਦੇ ਆਲੇ ਦੁਆਲੇ ਪੁਲੀਸ ਫੋਰਸ ਲਗਾਉਣ ਦੀ ਅਪੀਲ ਕਰਦਿਆਂ ਗੁਰੂ ਨਿੰਦਕਾਂ ਨੂੰ ਸਖਤ ਕਾਨੂੰਨ ਤਹਿਤ ਸਜਾਵਾਂ ਦੇਣ ਲਈ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਬਾਰੁਬਾਰ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੇਵਾਦਾਰਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਨੂੰ ਇਕੱਲਿਆਂ ਬਿਲਕੁਲ ਨਾ ਛੱਡਣ ਤੇ ਓਥੇ 24 ਘੰਟੇ ਪਹਿਰਾ ਦੇਣ ਪਰ ਉਨ੍ਹਾਂ ਦੇ ਅਵੇਸਲੇਪਣ ਕਾਰਣ ਵੀ ਐਸੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਸੀ ਸੀ ਟੀ ਵੀ ਕੈਮਰੇ ਲਗਾ ਕੇ ਇਸ ਦੀ ਸਕਿਉਰਿਟੀ ਵੱਲ ਉਚੇਚਾ ਧਿਆਨ ਦੇਣ ਤੇ ਜੋ ਪ੍ਰਬੰਧਕ ਕਮੇਟੀਆਂ ਇਹ ਕੈਮਰੇ ਖਰੀਦਣ ਦੇ ਅਸਮਰ’ਥ ਹਨ ਉਹ ਸ਼ੋ੍ਮਣੀ ਕਮੇਟੀ ਕੋਲ ਪਹੁੰਚ ਕਰਕੇ ਇਹ ਕੈਮਰੇ ਲੈ ਸਕਦੇ ਹਨ।
–
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media