Tuesday, August 25, 2026

ਭਲਾਈ ਕੇਂਦਰ ਵੱਲੋਂ ਬਰਗਾੜੀ ਦੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਦੀ ਰਾਸ਼ੀ ਭੇਟ

PPN2610201502
ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਬੇਅਦਬੀ ਦੇ ਖਿਲਾਫ ਸ਼ਾਂਤਮਈ ਰੋਸ ਧਰਨੇ ਦੇ ਪੁਲਿਸ ਹੱਥੋਂ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਭਾਈ ਕਿਸ਼ਨ ਭਗਵਾਨ ਸਿੰਘ ਨਿਆਮੀਵਾਲ ਦੇ ਭੋਗ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜਦੀ ਤਰਫੋਂ ਭਾਈ ਅਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਭਲਾਈ ਕੇਂਦਰ ਵਿਖੇ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਦੋਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇ ਚੈਕ ਭਾਈ ਅਮਨਦੀਪ ਸਿੰਘ ਵਲੋਂ ਭੇਟ ਕੀਤੇ ਗਏ ਹਨ।ਉਨਾਂ ਕਿਹਾ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪ੍ਰਤੀ ਸ਼ਹੀਦ ਹੋਏ ਸਿੰਘਾਂ ਦੀ ਸ਼ਹੀਦੀ ਕਦੇ ਬਿਰਥਾ ਨਹੀਂ ਜਾਵੇਗੀ।ਉਨਾਂ ਨੇ ਸਮੂਹ ਨੌਜਵਾਨ ਵੀਰਾਂ ਭੈਣਾਂ ਨੂੰ ਸਾਵਧਾਨੀ ਨਾਲ ਪਹਿਰਾ ਦੇਣ ਲਈ ਕਿਹਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਦੁਬਾਰਾ ਅੰਜਾਮ ਨਾ ਦੇ ਸਕੇ। ਭਾਈ ਗੁਰਇਕਬਾਲ ਸਿੰਘ ਨੇ ਹੋਰ ਕਿਹਾ ਕਿ ਇਸ ਔਖੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਸਖਤ ਤੋਂ ਸਜ਼ਾ ਦਿਵਾਈ ਜਾ ਸਕੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply