Wednesday, July 3, 2024

ਖਾਲਸਾ ਕਾਲਜ ਲਾਅ ਵਿਖੇ ਕੈਂਪ ਦੌਰਾਨ 70 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

PPN2610201513

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਖੁਰਮਨੀਆ)- ਇਤਿਹਾਸਕ ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਇਸ ਲਈ ਅਜਿਹੇ ਸੇਵਾ ਭਾਵਨਾ ਵਾਲੇ ਕਾਰਜਾਂ ਲਈ ਹਰੇਕ ਇਨਸਾਨ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੁਆਰਾ ਖ਼ੂਨਦਾਨ ਕੈਂਪ ਲਗਾਇਆ ਗਿਆ।
ਸ: ਛੀਨਾ ਨੇ ਕਿਹਾ ਕਿ ਇਕ-ਇਕ ਕਰਕੇ ਇਕੱਠੇ ਹੋਏ ਖੂਨ ਦੇ ਕਤਰੇ ਨਾਲ ਕਈ ਅਨੋਮਲ ਜਿੰਦੜੀਆਂ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਇਕ ਪੁੰਨ ਹੈ ਜੋ ਕਿ ਜਰੂਰਤਮੰਦ ਮਰੀਜਾਂ ਲਈ ਨਾ ਸਿਰਫ਼ ਵਰਦਾਨ ਬਣਦਾ, ਸਗੋਂ ਸਾਡੀ ਸਮਾਜ ਪ੍ਰਤੀ ਸੱਚੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ‘ਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦਾਨ ਕਰਨ ਸਮੇਂ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੁੰਦੀ ਤੇ ਨਾ ਹੀ ਇਸ ਨਾਲ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਗ਼ਲਤ ਪ੍ਰਭਾਵ ਪੈਂਦਾ ਹੈ, ਇਸ ਲਈ ਹਰੇਕ ਵਿਅਕਤੀ ਨੂੰ ਇਸਦਾ ਹਿੱਸਾ ਬਣਨਾ ਚਾਹੀਦਾ ਹੈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਖੂਨਦਾਨ ਪ੍ਰਤੀ ਉਤਸ਼ਾਹ ਨੂੰ ਸਲਾਹਉਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਟਰਾਂਸ ਫ਼ਿਊਜ਼ਨ ਆਫਿਸਰ ਬਲੱਡ ਬੈਂਕ ਦੇ ਡਾ. ਅਨਿਲ ਮਹਾਜਨ ਅਤੇ ਪੀ. ਆਰ. ਓ. ਡਾ. ਰਵੀ ਕਾਂਤਾ ਮਹਾਜਨ ਦੀ ਸਹਿਯੋਗ ਨਾਲ ਕਾਲਜ ਦੇ ਐੱਨ. ਐੱਨ. ਐੱਸ. ਵਿੰਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਵੱਲੋਂ ਲਗਾਏ ਗਏ ਇਸ ਕੈਂਪ ਦੌਰਾਨ 70 ਤੋਂ ਵੱਧ ਵਿਦਿਆਰਥੀਆਂ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਕੈਂਪ ਦੌਰਾਨ ਖ਼ੂਨਦਾਨ ਕੀਤਾ।
ਖ਼ੂਨਦਾਨ ਕੈਂਪ ਵਿੱਚ ਪ੍ਰੋ: ਸ਼ਮਸ਼ੇਰ ਸਿੰਘ, ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਪ੍ਰੋ: ਗੁਨੀਸ਼ਾ ਸਲੂਜਾ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਰਸ਼ੀਮਾ, ਪ੍ਰੋ: ਸੁਖਮਨਪ੍ਰੀਤ ਕੌਰ, ਪ੍ਰੋ: ਨੀਤੂ ਸੂਦ, ਪ੍ਰੋ: ਮਲਵਿੰਦਰ ਸਿੰਘ, ਜਸਵੀਨ ਵਾਲੀਆ, ਪ੍ਰੋ: ਭੁਪਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ-ਵਿਦਿਆਰਥਣਾਂ ਮੌਜ਼ੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply