
ਫਾਜ਼ਿਲਕਾ, 26 ਅਕਤੂਬਰ (ਪ.ਪ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਅਤੇ ਸ਼ਹੀਦ ਉੱਧਮ ਸਿੰਘ ਯੂਥ ਕਲੱਬ ਬਾਹਮਣੀ ਵਾਲਾ, ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਪਿੰਡ ਬਾਹਮਣੀ ਵਾਲਾ ਵਿਖੇ ਕਰਵਾਏ ਨਸ਼ਾ ਵਿਰੋਧੀ ਸਮਾਰੋਹ ਵਿੱਚ ਸ਼ਿਰਕਤ ਕਰਕੇ ਕਾਨੂੰਨੀ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਅਪੀਲ ਕੀਤੀ। ਇਸ ਮੌਕੇ ਸz: ਪ੍ਰਿਤਪਾਲ ਸਿੰਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮੰਤਵ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ ਅਤੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਸ੍ਰੀ ਹਰੀਸ਼ ਕੁਮਾਰ, ਪੀ.ਐਲ.ਵੀ. ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਨੇ ਕਾਨੂੰਨੀ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਅਤੇ ਨਸ਼ੇ ਦੇ ਖਿਲਾਫ਼ ਲਹਿਰ ਚਲਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਜਗਤਾਰ ਸਿੰਘ, ਜ਼ਿਲ੍ਹਾ ਪ੍ਰੋਜੈਕਟ ਅਫ਼ਸਰ, ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਅਤੇ ਸ੍ਰੀ ਸੁਭਾਸ਼ ਸਿੰਘ, ਪ੍ਰਿਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਹਮਣੀ ਵਾਲਾ ਨੇ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸ੍ਰੀ ਦਰਸ਼ਨ ਸਿੰਘ, ਬੀ.ਡੀ.ਪੀ.ਓ. ਜਲਾਲਾਬਾਦ ਅਤੇ ਹੋਰ ਵੀ ਮੌਜੂਦ ਸਨ।
Punjab Post Daily Online Newspaper & Print Media