Tuesday, April 28, 2026

25 ਅਕਤੂਬਰ ਤੱਕ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 19950 ਮੀਟਰਿਕ ਟਨ ਝੋਨੇ ਦੀ ਆਮਦ ਹੋਈ

DC SUkhwinder S Pkt

ਪਠਾਨਕੋਟ, 26 ਅਕਤੂਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 25 ਅਕਤੂਬਰ ਤੱਕ 19950 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 18294 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 5591 ਮੀਟਰਿਕ ਟਨ, ਪਨਗ੍ਰੇਨ ਨੇ 2631 ਮੀਟਰਿਕ ਟਨ, ਪਨਸਪ ਨੇ 3060 ਮੀਟਰਿਕ ਟਨ, ਮਾਰਕਫੈਡ ਨੇ 1712 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 5300 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 13966 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 14.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply