Thursday, July 16, 2026

ਪੰਜਾਬ ਪੁਲਿਸ ਦੇ ਨਵੇਂ ਮੁੱਖੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

PPN2610201526

ਅੰਮ੍ਰਿਤਸਰ, 26 ਅਕਤੂਬਰ (ਪ.ਪ)- ਪੰਜਾਬ ਪੁਲਿਸ ਦੇ ਨਵੇਂ ਮੁੱਖੀ ਸ੍ਰੀ ਸੁਰੇਸ਼ ਅਰੋੜਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸ੍ਰੀ ਅਰੋੜਾ ਅੱਜ ਸਵੇਰੇ 8.30 ਦੇ ਕਰੀਬ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਤਰੇ ਜਿਥੋਂ ਉਹ ਸਿੱਧੇ ਸ੍ਰੀ ਦਰਬਾਰ ਸਾਹਿਬ ਪੁੱਜੇ।ਸ੍ਰੀ ਅਰੋੜਾ ਦੇ ਨਾਲ ਨਾ ਤਾਂ ਗੱਡੀਆਂ ਦਾ ਭਾਰੀ ਵੱਡਾ ਕਾਫਲਾ ਸੀ ਤੇ ਨਾ ਹੀ ਅਫਸਰਾਂ ਦੀ ਫੌਜ ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ੍ਰ. ਹਰਚਰਨ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਪ ਨਾਲ ਹੋਕੇ ਦਰਸ਼ਨ ਕਰਵਾਏ ।ਪੁਲਿਸ ਮੁਖੀ ਨੇ ਸੀ੍ਰ ਅਕਾਲ ਤਖਤ ਸਾਹਿਬ ਵਿਖੇ ਮੱਥਾ ਨਹੀ ਟੇਕਿਆ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰ. ਹਰਚਰਨ ਸ੍ਹਿੰਘ ਨੇ ਪੁਲਿਸ ਮੁਖੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕੀਤਾ ।ਯਾਤਰੂ ਪੁਸਤਕ ਵਿੱਚ ਵੀ ਸ੍ਰੀ ਅਰੋੜਾ ਨੇ ਖੁਦ ਨੂੰ ਪੁਲਿਸ ਮੁਖੀ ਵਜੋਂ ਦਰਜ ਨਹੀ ਕੀਤਾ ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply