
ਬਠਿੰਡਾ, 27 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਯੂਥ ਕਾਂਗਰਸ ਦੇ ਲੋਕ ਸਭਾ ਜਨਰਲ ਸੈਕਟਰੀ ਹਰਮਨ ਕੋਟਫੱਤਾ ਅਤੇ ਸ਼ਹਿਰੀ ਦੇ ਵਾਈਸ ਪ੍ਰਧਾਨ ਖੁਸਵਿੰਦਰ ਸਿੰਘ ਖੁਸ਼ੀ ਦੁਆਰਾ ਯੂਥ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੇ ਆਪ ਨੂੰ ਪੰਜਾਬ ਵਿਚ ਪੰਥਕ ਸਰਕਾਰ ਹੋਣ ਦਾ ਡਰਾਮਾ ਕਰਦੇ ਹਨ।ਪੰਥਕ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਵਿਚ ਧਾਰਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਸਿੱਖਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੀ ਮੰਗ ਕੀਤੀ ।ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਰਾਬੀ ਅਤੇ ਜਾਅਲੀ ਡਿਗਰੀਆਂ ਵਾਲੇ ਲੀਡਰ ਸ਼ਾਮਿਲ ਹਨ। ਇਹ ਪਾਰਟੀ ਦਿਸ਼ਾਹੀਣ ਹੈ ਇਹ ਪੰਜਾਬ ਨੂੰ ਕਿਵੇਂ ਵਿਕਾਸ ਦੇ ਰਾਹ ਤੋਰਨਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media