
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੌਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਿਲਾ ਪ੍ਰਧਾਨ ਸ਼੍ਰੀ ਵਿੱਕੀ ਚੀਦਾ ਵਲੋਂ ਬੀ.ਕੇ ਦੱਤ ਗੇਟ ਵਿਖੇ ਸ਼ੌਭਾ ਯਾਤਰਾ ਦਾ ਸਵਾਗਤ ਕਰਨ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤ ਚਾਵਲਾ, ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਅਤੇ ਸ੍ਰ: ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਸ਼ਮੀਲੀਅਤ ਕੀਤੀ ।ਸ਼ੌਭਾ ਯਾਤਰਾ ਦਾ ਸਵਾਗਤ ਕਰਦਿਆਂ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਨਾਲ ਸਬੰਧਿਤ ਡਾਇਰੀਆਂ, ਪੈਨ ਆਦਿ ਵੰਡੇ ਗਏ। ਭਗਵਾਨ ਬਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦੇ ਹੋਏ ਗੋਲਡੀ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੀ ਸਿੱਖਿਆਵਾਂ ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਪਸੀ ਭਾਈਚਾਰਾ ਤੇ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਰਸਾ ਸਿੰਘ ਲਾਇਲਪੁਰੀ, ਪਰਮਜੀਤ ਪੰਮਾ, ਮਨਜੀਤ ਸਿੰਘ, ਰੋਹਿਤ ਖੌਸਲਾ, ਨਰਿੰਜਨ ਦਾਸ, ਕੁਲਵੰਤ ਸਿੰਘ, ਜਸਪਾਲ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਵੀ ਸ਼ਾਮਿਲ ਸਨ।
Punjab Post Daily Online Newspaper & Print Media