
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ)- ਐਨ. ਜੀ. ਓ. ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵੱਲੋਂ ਂਅਰਥ ਡੇਂ ਮਨਾਇਆ ਗਿਆ। ਜਿਸ ਦੇ ਅੰਤਰਗਤ ਕੁਦਰਤੀ ਸਾਧਨਾਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਸਾਫ਼ ਰਖਣ ਦਾ ਸੁਨੇਹਾ ਸਭ ਤਕ ਪਹੁੰਚਾਇਆ ਗਿਆ। ਹਰਿਆਲੀ ਦੀ ਤਹਿ ਧਰਤੀ ਵਾਸਤੇ ਫਿਲਟਰ ਦਾ ਕੰਮ ਕਰਦੀ ਹੈ ਅਤੇ ਮੌਸਮ ਦੇ ਬਦਲਾਵ ਦੇ ਪ੍ਰਭਾਵ ਨੂੰ ਘੱਟ ਕਰਦੀ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਨੂੰ ਹਟਾਉਣ ਵਾਲੇ ਸਲੋਗਨ ਲਿਖੇ ਪਲੇਕਾਰਡ ਵੀ ਦਰਸਾਏ ਗਏ। ਮਿਸ਼ਨ ਆਗਾਜ਼ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਸਭ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪ੍ਰਦੂਸ਼ਣ ਵਿਚ ਵਾਧਾ ਕਰਨ ਵਾਲੇ ਤੱਥ ਅਤੇ ਆਂਕੜੇ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ । ਅੰਤ ਵਿਚ ਵਿਦਿਆਰਥੀਆਂ ਦੁਆਰਾ ਧਰਤੀ ਨੂੰ ਹਰਾਸ਼ਭਰਾ ਰਖਣ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਸਹੁੰ ਖਾਧੀ ਗਈੇ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ ਵੱਲੋਂ ਇਸ ਯਤਨ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਵੱਲੋਂ ਸੁਨੇਹਾ ਦਿਤਾ ਗਿਆ ਕਿ ਧਰਤੀ ਦੀ ਹਰਿਆਲੀ ਵਧਾਉਣ ਦਾ ਮਹੱਤਵ ਸਾਰਿਆਂ ਲਈ ਲਾਹੇਵੰਦ ਹੈ।ਸਕੂਲ ਦੇ ਮਾਣਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਮਿਸ਼ਨ ਆਗਾਜ਼ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਸਭ ਨੂੰ ਧਰਤੀ ਦੀ ਹਰਿਆਲੀ ਸੰਭਾਲ ਕਰਨੀ ਚਾਹੀਦੀ ਹੈ ਵੱਧ ਤੋਂ ਵੱਧ ਦਰੱਖਤ ਲਾਉਣੇ ਚਾਹੀਦੇ ਹਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media