
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ਭਗਵਾਨ ਬਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਯਾਸੀਨ ਰੋਡ ਸਥਿਤ ਬਾਲਮੀਕਿ ਮੰਦਰ ਵਿਖੇ ਹਵਨ ਯੱਗ ਅਤੇ ਲੰਗਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਹਵਨ ਯੱਗ ਵਿੱਚ ਅਹੂਤੀ ਪਾ ਕੇ ਲੋਕਾਂ ਦੀ ਭਲਾਈ ਦੀ ਕਾਮਨਾ ਕੀਤੀ।ਉਨਾਂ ਨੇ ਕਿਹਾ ਕਿ ਭਗਵਾਨ ਬਾਲਮੀਕਿ ਜੀ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ ਅਤੇ ਸਾਰੇ ਧਰਮਾਂ ਦਾ ਆਦਰ ਸਨਮਾਨ ਕਰਨਾ ਚਾਹੀਦਾ ਹੈ।ਇਸ ਮੌਕੇ ਮਾਨਵ ਤਨੇਜਾ, ਸੁਰਿੰਦਰ ਟਿੰਕੂ, ਅੰਥਨੀ ਪਹਿਲਵਾਨ, ਵਿਜੇ ਕੁਮਾਰ, ਪੱਪੂ ਮਹੰਤ ਗਾਮਾ, ਗਗਨਦੀਪ ਬੇਦੀ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media