Thursday, June 18, 2026

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਪਸ਼ਚਾਤਾਪ ਅਰਦਾਸ ਸਮਾਗਮ ਕਰਵਾਇਆ ਗਿਆ

PPN2810201502

ਪੱਟੀ, 28 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਗਰਾੜੀ ਸਮੇਤ ਵੱਖ ਵੱਖ ਥਾਵਾਂ ਤੇ ਕੀਤੀ ਗਈ ਬੇਹੁਰਮਤੀ ਦੇ ਪਸ਼ਚਾਤਾਪ ਅਤੇ ਸ਼ਾਂਤਮਈ ਧਰਨਿਆਂ ਵਿਚ ਪੁਲਿਸ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਸਿੰਘਾਂ ਦੀ ਆਤਮਿਕ ਸ਼ਾਤੀ ਲਈ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਾਰਡ ਨੰਬਰ 7 ਵਿਖੇ ਸੁਖਮਨੀ ਸਾਹਿਬ ਜੀ ਦੇ ਸੰਗਤੀ ਜਾਪ ਕਰਵਾਏ ਗਏ।ਉਪਰੰਤ ਭਾਈ ਜਤਿੰਦਰ ਸਿੰਘ ਬੋਪਾਰਾਏ ਦੇ ਜਥੇ ਅਤੇ ਭਾਈ ਸਿਮਰਜੀਤ ਸਿੰਘ, ਬੀਬੀ ਸੰਦੀਪ ਕੌਰ, ਭਾਈ ਮਨਪ੍ਰੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ।ਇਸ ਸਮਾਗਮ ਵਿਚ ਕਥਾਚਾਵਕ ਭਾਈ ਅਮਰਜੀਤ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤਾਂ ਨੂੰ ਕਥਾ ਰਾਂਹੀ ਨਿਹਾਲ ਕੀਤਾ।ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਜਰਨੈਲ ਸਿੰਘ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਤੇ ਜਗਜੀਤ ਸਿੰਘ ਭਾਟੀਆ, ਸੁਰਿੰਦਰ ਸਿੰਘ ਔਲਖ, ਕੁਲਵਿੰਦਰ ਸਿੰਘ ਬੱਬੂ, ਜੋਗਾ ਸਿੰਘ, ਜੋਬਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਕਾਕਾ, ਇਕਬਾਲ ਸਿੰਘ ਜੌਲੀ, ਅਵਤਾਰ ਸਿੰਘ ਢਿੱਲੋਂ, ਜਗਦੀਪ ਸਿੰਘ ਪ੍ਰਿੰਸ਼ ਭਾਟੀਆ, ਪ੍ਰੀਤਮ ਸਿੰਘ, ਗੁਰਦੇਵ ਸਿੰਘ, ਹਰਭਜਨ ਸਿੰਘ, ਮੇਜਰ ਸਿੰਘ,ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ ਹੈਪੀ, ਗੁਰਚਰਨ ਸਿੰਘ ਚੰਨ ਆਦਿ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply