Thursday, October 1, 2026

ਮਾਤਾ ਸਾਹਿਬ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ 1 ਨਵੰਬਰ ਨੂੰ

ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦੇ ਮਾਤਾ ਅਤੇ ਦਸਵੇਂ ਪਾਤਸ਼ਾਹ ਸ਼ਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸਾਹਿਬ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਅੇਤਵਾਰ 1 ਨਵੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਇਸ ਮੌਕੇ ਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਸਿਗੰਜ ਸਾਹਿਬ ਦੇ ਜੱਥੇ ਵਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਜਾਇਗਾ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਗੁਰਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਦਿੱਲੀ ਦੀਆਂ ਵੱਖ-ਵੱਖ ਇਸਤਰੀ ਸਿੰਘ ਸਭਾਵਾਂ ਦੀਆਂ ਬੀਬੀਆਂ, ਮਾਤਾ ਸਾਹਿਬ ਕੌਰ ਆਸ਼ੀਸ਼ ਭਲਾਈ ਕੇਂਦਰ ਅਤੇ ਭਾਈ ਹਰਵਿੰਦਰਪਾਲ ਸਿੰਘ (ਲਿਟਲ ਵੀਰ ਜੀ) ਦੇ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply