Monday, August 10, 2026

ਪ੍ਰਸ਼ਾਸਨਿਕ ਕਰਮਚਾਰੀਆਂ ਨੂੰ ਕੰਪਿਊਟਰ ਸਬੰਧੀ ਮੁਢਲੀ ਜਾਣਕਾਰੀ ਦੇਣ ਲਈ ਸੈਮੀਨਾਰ

PPN2810201516

ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਬੱਚਤ ਭਵਨ ਵਿਖੇ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੂੰ ਕੰਪਿਊਟਰ ਦੀ ਮੁਢਲੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਮਾਹਿਰਾਂ ਵੱਲੋਂ ਕੰਪਿਊਟਰ ਦੇ ਰੱਖ-ਰਖਾਅ, ਸਾਂਭ-ਸੰਭਾਲ, ਵਾਇਰਸ ਹਮਲੇ ਤੋਂ ਬਚਾਅ, ਈਮੇਲ ਅਤੇ ਪਾਸਵਰਡ ਪ੍ਰੋਟੈਕਸ਼ਨ ਅਤੇ ਫਾਈਲ ਕਨਵਰਜ਼ਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਰੋਹਿਤ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਸਾਰਾ ਕੰਮਕਾਜ਼ ਕੰਪਿਊਟਰਾਈਜ਼ਡ ਹੋਣ ਕਾਰਨ ਛੋਟੇ ਤੋਂ ਵੱਡੇ ਕੰਮ ਕੰਪਿਊਟਰ ਜ਼ਰੀਏ ਹੁੰਦੇ ਹਨ ਅਤੇ ਇਕ ਛੋਟੀ ਜਿਹੀ ਸਮੱਸਿਆ ਕਾਰਨ ਸਰਕਾਰ ਦਾ ਬਹੁਮੁੱਲਾ ਸਮਾਂ ਅਤੇ ਪੈਸਾ ਖ਼ਰਾਬ ਹੁੰਦਾ ਹੈ। ਇਸੇ ਲਈ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਕੰਪਿਊਟਰ ਸਿਸਟਮ ਅਤੇ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ਤੋਂ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਜ਼ਿਲ੍ਹਾ ਇਨਫਰਮੇਸ਼ਨ ਅਫ਼ਸਰ ਸ੍ਰੀ ਰਣਜੀਤ ਸਿਘ, ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਸ੍ਰੀ ਪ੍ਰਿੰਸ ਸਿੰਘ, ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਸ੍ਰੀ ਸ਼ੀਤਲ ਸਿੰਗਲਾ ਅਤੇ ਸਹਾਇਕ ਸਿਸਟਮ ਮੈਨੇਜਰ (ਪੀ. ਐਲ. ਆਰ. ਐਸ) ਸ੍ਰੀ ਜਸਵਿੰਦਰ ਸਿੰਘ ਵੱਲੋਂ ਕਰਮਚਾਰੀਆਂ ਨੂੰ ਕੰਪਿਊਟਰ ਸਿਸਟਮ ਦੇ ਉਪਰੋਕਤ ਪਹਿਲੂਆਂ ਬਾਰੇ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਅੰਮ੍ਰਿਤਸਰ-1 ਸ੍ਰੀ ਗੁਰਮੰਦਰ ਸਿੰਘ, ਨਾਇਬ ਤਹਿਸੀਲਦਾਰ ਅੰਮ੍ਰਿਤਸਰ-1 ਸ੍ਰੀ ਜੇ ਪੀ ਸਲਵਾਨ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply