Thursday, October 1, 2026

ਡੀ. ਪੀ. ਆਰ. ਓ ਦਲਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

PPN2810201517

ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ ਅਰਦਾਸ 29 ਅਕਤੂਬਰ 2015 ਦਿਨ ਵੀਰਵਾਰ ਨੂੰ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ 1 ਤੋਂ 2 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਸ. ਦਲਜੀਤ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਉਹ ਬਹੁਤ ਹੀ ਸਿਆਣੇ ਅਤੇ ਦੂਰ ਦ੍ਰਿਸ਼ਟੀ ਵਾਲੇ ਅਧਿਕਾਰੀ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਕੰਮ ਨਾਲ ਨਿਆਂ ਕੀਤਾ। ਸ. ਦਲਜੀਤ ਸਿੰਘ (59) ਆਪਣੇ ਪਿੱਛੇ ਮਾਤਾ ਸਰਬਜੀਤ ਕੌਰ ਪਤਨੀ ਸ੍ਰੀਮਤੀ ਕੰਵਲਜੀਤ ਕੌਰ ਅਤੇ ਦੋ ਬੇਟੀਆਂ ਮਨਿੰਦਰ ਕੌਰ ਅਤੇ ਸ਼ਲਿੰਦਰ ਕੌਰ ਛੱਡ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply