Saturday, June 27, 2026

ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ – ਜਥੇ. ਅਵਤਾਰ ਸਿੰਘ

Makkar

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਾਰਾਮੂਲਾ ਦੇ ਕਾਨਲੀਬਾਗ ਦੀ ਰਹਿਣ ਵਾਲੀ ਸਿੱਖ ਔਰਤ ਕੁੰਦਨ ਕੌਰ ਦੀ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਜਾਣ ਸਮੇਂ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਸਿਰ ਅਤੇ ਢਿੱਡ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ ਜੋ ਬੇਹੱਦ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਬਹਾਦਰ, ਨਿਡਰ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਉਸ ਤੇ ਅਜਿਹੇ ਹਮਲੇ ਹੋਣੇ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਕਿਸੇ ਕੌਮ ਤੇ ਵੀ ਭੀੜ ਬਣੇ ਸਿੱਖ ਕੌਮ ਸਭ ਤੋਂ ਮੋਹਰੀ ਹੋ ਕੇ ਹਮੇਸ਼ਾ ਮਦਦ ਲਈ ਅੱਗੇ ਆਉਂਦੀ ਹੈ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਿੱਖ ਘੱਟ ਗਿਣਤੀ ਵਿੱਚ ਹਨ ਤੇ ਉਨ੍ਹਾਂ ਨਾਲ ਐਸਾ ਦੁਰ-ਵਿਹਾਰ ਹੋਣਾ ਮੰਦਭਾਗਾ ਅਤੇ ਦੁੱਖਦਾਈ ਹੈ। ਉਨ੍ਹਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਮੁਫਤੀ ਮਹੁੰਮਦ ਸੱਯਦ ਤੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਿਕ ਪੱਧਰ ਤੇ ਗੱਲਬਾਤ ਕਰਕੇ ਸਿੱਖਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਤਾਂ ਕਿ ਫਿਰਕੂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਂਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ।ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਅਜਿਹੀ ਘਟਨਾ ਮੁੜ ਨਾ ਹੋਵੇ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply