
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸੀਨੀਅਰ ਸੈਕਸ਼ਨ ਦੇ ਈਕੋ ਕਲੱਬ ਵੱਲੋਂ ਅੱਜ ‘ਵਿਸ਼ਵ ਪ੍ਰਿਥਵੀ ਦਿਵਸ’ ਮਨਾਇਆ ਗਿਆ। ਇਸ ਸੰਬੰਧ ਵਿੱਚ ਵਿਦਿਆਰਥੀਆਂ ਵੱਲੋਂ ਧਰਤੀ ਮਾਤਾ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਅਤੇ ਇਸ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦਾ ਪ੍ਰਣ ਲਿਆ ਗਿਆ। ਵਿਦਿਆਰਥੀਆਂ ਵੱਲੋਂ ਘਰ ਵਿੱਚ ਬਚੇ ਹੋਏ ਫਾਲਤੂ ਸਮਾਨ ਰਾਹੀ ਬਣਾਈਆਂ ਗਈਆਂ ਸੁੰਦਰ ਉਪਯੋਗੀ ਵਸਤੂਆਂ ਦੀ ਇਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ। ਵਿਦਿਆਰਥੀਆਂ ਵੱਲੋਂ “ਬੈਸਟ ਆਊਟ ਆਫ਼ ਵੇਸਟ” ਦੇ ਵਿਚਾਰ ਰਾਹੀਂ ਪ੍ਰਯੋਗ ਕੀਤੀਆਂ ਵਸਤੂਆਂ ਨੂੰ ਦੁਬਾਰਾ ਵਰਤੋਂ ਵਿੱਚ ਲਿਆਉਣ ਅਤੇ ਇਸ ਰਾਹੀਂ ਗੰਦਗੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਦੁਆਰਾ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਬਣਾਉਣ, ਕੁਦਰਤੀ ਸਾਧਨਾਂ ਦੇ ਬਚਾਓ ਅਤੇ ਵੱਧ ਤੋਂ ਵੱਧ ਰੁੱਖ-ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਭਵਿੱਖ ਵਿੱਚ ਵੀ ਸਾਡੀ ਧਰਤੀ ਤੇ ਹਰਿਆਵਲ ਭਰਪੂਰ ਸੁਹਾਵਣਾ ਵਾਤਾਵਰਨ ਬਣਿਆ ਰਹਿ ਸਕੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media