Wednesday, September 30, 2026

ਖਰੀਦ ਏਜੰਸੀਆਂ ਨੇ 20624 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ – ਡੀ.ਸੀ ਸੁਖਵਿੰਦਰ ਸਿੰਘ

DC Sukhwinder Singh Pathankot

ਪਠਾਨਕੋਟ, 28 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 27 ਅਕਤੂਬਰ ਤੱਕ 22850 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 20624 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 6511 ਮੀਟਰਿਕ ਟਨ, ਪਨਗ੍ਰੇਨ ਨੇ 2837 ਮੀਟਰਿਕ ਟਨ, ਪਨਸਪ ਨੇ 3828 ਮੀਟਰਿਕ ਟਨ, ਮਾਰਕਫੈਡ ਨੇ 2098 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 5300 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 16153 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply