Sunday, October 6, 2024

ਗਰੀਬ ਲੋਕਾਂ ਦਾ ਜੀਵਨ ਮਿਆਰ ਉਚਾ ਚੁੱਕਣ ਤੇ ਸਵੈ ਰੋਜ਼ਗਾਰ ਲਈ ਘੱਟ ਵਿਆਜ ‘ਤੇ ਕਰਜ਼ੇ

PPN2810201525

ਪਠਾਨਕੋਟ, 28 ਅਕਤੂਬਰ (ਪ.ਪ) – ਸਰਕਾਰ ਵੱਲੋਂ ਗਰੀਬ ਲੋਕਾਂ ਦਾ ਜੀਵਨ ਮਿਆਰ ਉਚਾ ਚੁੱਕਣ ਅਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ‘ਤੇ ਕਰਜ਼ੇ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਵੰਡੇ ਗਏ ਕਰਜ਼ਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਸਤੀਸ਼ ਕੁਮਾਰ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜਸਪਾਲ ਐਸ.ਪੀ., ਰਾਜੇਸ਼ ਗੁਪਤਾ ਚੀਫ਼ ਲੀਡ ਜਿਲ੍ਹਾ ਮੈਨੇਜਰ, ਸੰਜੀਵ ਸ਼ਰਮਾ ਜ਼ਿਲ੍ਹਾ ਮੈਨੇਜਰ ਨਬਾਰਡ, ਕੇ.ਕੇ. ਐਲ.ਡੀ.ਓ. ਰਿਜਰਵ ਬੈਂਕ ਆਫ਼ ਇੰਡੀਆ, ਟੀ.ਪੀ. ਸ਼ਰਮਾ ਡਿਪਟੀ ਮੈਨੇਜਰ, ਪਰਮਿੰਦਰ ਸਿੰਘ ਰੰਧਾਵਾ ਗ੍ਰਾਮੀਣ ਬੈਂਕ, ਵੱਖ-ਵੱਖ ਬੈਂਕਾਂ ਅਤੇ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ, 15 ਤੋਂ 30 ਸਤੰਬਰ, 15 ਤੱਕ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਲਈ 312.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕਰਜ਼ਾ ਯੋਜਨਾ ਵਿਚੋਂ 187.71 ਕਰੋੜ ਰੁਪਏ ਖੇਤੀਬਾੜੀ ਖੇਤਰ ਲਈ, 63.53 ਕਰੋੜ ਰੁਪਏ ਲਘੂ ਉਦਯੋਗ ਖੇਤਰ ਲਈ ਅਤੇ ਹੋਰ ਖੇਤਰਾਂ ਲਈ 61.66 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਮਿਥੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਕਰਜ਼ਾ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉੱਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ।ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਨੇ ਵਿਸ਼ਵਾਸ ਦਿਵਾਇਆ ਕਿ ਚਾਲੂ ਮਾਲੀ ਸਾਲ ਦੌਰਾਨ ਮਿਥੇ ਟੀਚਿਆਂ ਨੂੰ ਸਮੇਂ ਸਿਰ ਪ੍ਰਾਪਤ ਕੀਤਾ ਜਾਵੇਗਾ ਅਤੇ ਲੋਕਾਂ ਦੀ ਭਲਾਈ ਸਬੰਧੀ ਕਰਜ਼ਾ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply