Wednesday, September 30, 2026

ਬਾਦਲ ਸਰਕਾਰ ਨੇ ਜਦੋਂ ਵੀ ਸੱਤਾ ਸੰਭਾਲੀ ਸਿੱਖ ਕੌਮ ਦਾ ਹੀ ਨੁਕਸਾਨ ਕੀਤਾ – ਕੱਕੜ

Rollei Compactline 302
Rollei Compactline 302

ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ )- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਜਦੋਂ ਵੀ ਸੱਤਾ ਸੰਭਾਲੀ ਹਮੇਸ਼ਾਂ ਸਿੱਖਾਂ ਦਾ ਹੀ ਨੁਕਸਾਨ ਕੀਤਾ ਹੈ, ਪਰ ਹੁਣ ਹੋਰ ਨਹੀਂ ਹੁਣ ਬਾਦਲ ਸਰਕਾਰ ਨੂੰ ਸਬਕ ਸਿਖਾਉਂਣ ਦੀ ਪੰਜਾਬ ਵਾਸੀਆਂ ਨੇ ਠਾਣ ਲਈ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਗਠਜੋੜ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਚ ਧੱਕ ਦਿੱਤਾ ਹੈ ਅਤੇ ਸ਼੍ਰੋਮਣੀਂ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇਂ ਰਾਜਸੀ ਹਿੱਤਾਂ ਲਈ ਵਰਤ ਕੇ ਇਨ੍ਹਾਂ ਦੀਆਂ ਪੰਥਕ ਭਾਵਨਾਵਾਂ ਖ਼ਤਮ ਕਰ ਦਿੱਤੀਆਂ ਗਈਆਂ।ਕਿਸਾਨਾਂ ਦਾ ਨੁਮਾਇੰਦਾ ਬਣ ਕੇ ਨੈਨੀਤਾਲ ਜ਼ਿਲ੍ਹੇ ਨੂੰ ਕਿਸਾਨਾਂ ਦੀ ਮਰਜ਼ੀ ਦੇ ਉਲਟ ਉਥੋਂ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ।ਸ੍ਰ. ਕੱਕੜ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਵਿਰੋਧ ‘ਚ ਵਾਹਿਗੁਰੂ ਦਾ ਜਾਪ ਕਰ ਰਹੀਆਂ ਸੰਗਤਾਂ ‘ਤੇ ਗੋਲੀ ਚਲਾ ਕੇ 2 ਸਿੰਘ ਸ਼ਹੀਦ ਅਤੇ ਅਨੇਕਾਂ ਜ਼ਖ਼ਮੀਂ ਕੀਤੇ ਗਏ ਹਨ ਅਤੇ ਦੋਸ਼ੀਆਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਉਨਾਂ ਕਿਹਾ ਕਿ ਪੰਜਾਬ ਵਾਸੀ ਸਰਕਾਰ ਦੀਆਂ ਇੰਨਾਂ ਲੋਕ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਚੁਕੇ ਹਨ, ਜਿਸ ਦਾ ਜਵਾਬ ਜਨਤਾ 2017 ਦੀਆਂ ਚੋਣਾਂ ਵਿੱਚ ਦੇਵੇਗੀ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਕੇ ਇਨ੍ਹਾਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਏਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply