Monday, July 8, 2024

ਰਾਮ ਤੀਰਥ ਮੰਦਰ, ਜੰਗ-ਏ-ਆਜ਼ਾਦੀ ਯਾਦਗਾਰ ਅਗਲੇ ਸਾਲ ਹੋਣਗੀਆਂ ਦੇਸ਼ ਨੂੰ ਸਮਰਪਿਤ – ਸੇਖਵਾਂ

Sekhwanਬਟਾਲਾ, 28 ਅਕਤੂਬਰ (ਨਰਿੰਦਰ ਬਰਨਾਲ )–ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਭਵਿੱਖੀ ਪੀੜ੍ਹੀਆਂ ਲਈ ਸੰਭਾਲਣ ਵਾਸਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਪੂਰੀ ਤਰਾਂ ਵਚਨਬੱਧ ਹਨ ਅਤੇ ਸੂਬਾ ਸਰਕਾਰ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ, ਜੰਗੀ ਯਾਦਗਾਰ ਅਤੇ ਰਾਮ ਤੀਰਥ ਮੰਦਰ ਅਗਲੇ ਸਾਲ ਦੇਸ਼ ਨੂੰ ਸਮਰਪਤ ਕਰ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਵਿਰਾਸਤ ਨਾਲ ਜੁੜੇ ਇਨ੍ਹਾਂ ਪ੍ਰੋਜੈਕਟਾਂ ਦੀ ਉਸਾਰੀ ਦੀ ਨਿਗਰਾਨੀ ਖੁਦ ਮੁੱਖ ਮੰਤਰੀ ਸ. ਬਾਦਲ ਕਰ ਰਹੇ ਹਨ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ”ਚ ਇਨਾਂ ਯਾਦਗਾਰਾਂ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਦੇਸ਼, ਖਾਸ ਕਰ ਸੂਬੇ ਲਈ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ 180 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਸ੍ਰੀ ਵਾਲਮੀਕਿ ਤੀਰਥ ਯਾਦਗਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਹੋਵੇਗੀ। ਇਹ ਸਥਾਨ ਸਮੁੱਚੀ ਲੋਕਾਈ ਲਈ ਬਹੁਤ ਜ਼ਿਆਦਾ ਅਹਿਮੀਅਤ ਰੱਖਦਾ ਕਿਕਿ ਏਥੇ ਹੀ ਭਗਵਾਨ ਸ੍ਰੀ ਵਾਲਮੀਕਿ ਨੇ ਮਹਾਨ ਗ੍ਰੰਥ ਰਮਾਇਣ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਲਈ ਬਹੁੁਤ ਮਾਣ ਵਾਲੀ ਗੱਲ ਕਿ ਉਹ ਇਸ ਸਥਾਨ ਨੂੰ ਇੱਕ ਮੰਦਰ ਦੇ ਰੂਪ ਵਿੱਚ ਵਿਕਸਤ ਕਰ ਰਹੀ ਹੈ ਜਿਥੇ ਕਿ ਦੁਨੀਆਂ ਭਰ ਤੋਂ ਭਗਵਾਨ ਵਾਲਮੀਕਿ ਜੀ ਦੇ ਪੈਰੋਕਾਰ ਅਤੇ ਹੋਰ ਲੋਕ ਆਉਣਗੇ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮੰਦਰ ਸਮੁੱਚੇ ਲੋਕਾਂ ਲਈ ਪ੍ਰੇਰਨਾ ਸਰੋਤ ਹੋਵੇਗਾ ਅਤੇ ਉਨ੍ਹਾਂ ਦੇ ਜੀਵਨ ਦਾ ਮਾਰਗ ਦਰਸ਼ਨ ਕਰੇਗਾ।
ਚੇਅਰਮੈਨ ਸੇਖਵਾਂ ਨੇ ਕਿਹਾ ਕਿ ਜਲੰਧਰ ਜਿਲ੍ਹੇ ਦੇ ਕਰਤਾਰਪਰ ਵਿਖੇ ਬਣਾਈ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ 250 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੀ ਹੈ, ਜੋ ਕਿ ਪੰਜਾਬੀਆਂ ਵੱਲੋਂ ਦੇਸ਼ ਦੇ ਆਜਾਦੀ ਸੰਘਰਸ਼ ਦੌਰਾਨ ਦਿੱਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਨੂੰ ਉਜਾਗਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਦੇਸ਼ ਦੇ ਉਨ੍ਹਾਂ ਮਹਾਨ ਸੂਰਬੀਰਾਂ ਨੂੰ ਸੂਬਾ ਸਰਕਾਰ ਵੱਲੋਂ ਨਿਮਾਣੀ ਜਿਹੀ ਭੇਟ ਹੋਵੇਗਾ।
ਚੇਅਰਮੈਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਇਸੇ ਤਰਾਂ ਅੰਮ੍ਰਿਤਸਰ ਵਿਖੇ ਉਸਾਰੇ ਜਾ ਰਹੀ ਜੰਗੀ ਯਾਦਗਾਰ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ ਤਾਂ ਜੋ ਇਹ ਪ੍ਰੋਜੈਕਟ ਦੇਸ਼ ਵਾਸੀਆਂ ਨੂੰ ਸਮਰਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 130 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਪੰਜਾਬੀਆਂ ਵੱਲੋਂ ਫੌਜ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਨਿਭਾਈ ਗਈ ਲਾਮਿਸਾਲ ਭੂਮਿਕਾ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਯਾਦਗਾਰਾਂ ਦੀ ਉਸਾਰੀ ਆਉਣ ਵਾਲੀਆਂ ਨਸਲਾਂ ਨੂੰ ਸਾਡੇ ਅਮੀਰ ਵਿਰਸੇ ਤੋਂ ਜਾਣੂ ਕਰਾਉਣ ‘ਚ ਸਹਾਈ ਹੋਵੇਗੀ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply