
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਗੁਰੂ ਗੋਬਿੰਦ ਸਿੰਘ ਜੀ ਦੇ ਅੰਮ੍ਰਿਤ ਦੇ ਫਲਸਫੇ ਨੂੰ ਘਰ-ਘਰ ਪਹੁੰਚਾਣ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤ ਸੰਚਾਰ ਦੀ ਚਲਾਈ ਜਾ ਰਹੀ ਲਹਿਰ ਦੇ ਤਹਿਤ ਪਾਕਿਸਤਾਨ ‘ਚ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਪਾਕਿਸਤਾਨ ਦੀ ਯਾਤਰਾ ਤੇ ਵੈਸਾਖੀ ਮੌਕੇ ਗਏ ਜੱਥੇ ਦੇ ਵਾਪਿਸ ਦਿੱਲੀ ਪਰਤਣ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੱਤੀ ਕਿ ਕਮੇਟੀ ਵਲੋਂ ਭੇਜੇ ਗਏ ਪੰਜ ਪਿਆਰਿਆਂ ਨੇ ਪੂਰੀ ਰਹਿਤ ਮਰਿਯਾਦਾ ਨਾਲ ਗੁਰਦੁਆਰਾ ਪੰਜਾ ਸਾਹਿਬ ‘ਚ 150 ਅਤੇ ਗੁਰਦੁਆਰਾ ਨਨਕਾਣਾ ਸਾਹਿਬ ‘ਚ 70 ਪ੍ਰਾਣੀਆਂ ਨੂੰ ਅੰਮ੍ਰਿਤ ਦੀ ਦਾਤ ਪ੍ਰਦਾਨ ਕੀਤੀ ਹੈ। ਬੀਤੇ ਇਕ ਵਰ੍ਹੇ ਦੌਰਾਨ ਹਜਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਉਣ ਦਾ ਦਾਅਵਾ ਕਰਦੇ ਹੋਏ ਰਾਣਾ ਨੇ ਦੱਸਿਆ ਕਿ ਯਾਤਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਅਤੇ ਪਾਕਿਸਤਾਨ ਦੂਤਘਰ ਦੇ ਸਹਿਯੋਗ ਨਾਲ ਇਹ ਕਾਰਜ ਹੋ ਪਾਇਆ ਹੈ। ਪਾਕਿਸਤਾਨ ਦੇ ਗੁਰਧਾਮਾਂ ਵਿਚ ਰਾਗੀ ਜੱਥੇ, ਪ੍ਰਚਾਰਕ ਅਤੇ ਪੰਜ ਪਿਆਰੇ ਮੁੱਖ ਸਮਾਗਮਾਂ ਤੇ ਭੇਜਣ ਦੇ ਨਾਲ ਹੀ ਰਾਣਾ ਨੇ ਅੰਮ੍ਰਿਤ ਸੰਚਾਰ ਵਾਸਤੇ ਦਿੱਲੀ ਕਮੇਟੀ ਵਲੋਂ ਮੁਫ਼ਤ ਕਕਾਰ ਦਿੱਤੇ ਜਾਣ ਦੀ ਵੀ ਗੱਲ ਕਹੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media