Sunday, October 6, 2024

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

2015102902414
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 481ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰੇ ਸਾਹਿਬ ਵਿੱਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਆਈਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।
ਸ: ਛੀਨਾ ਨੇ ਇਸ ਮੌਕੇ ਸਮੂੰਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ। ਇਸ ਪਵਿੱਤਰ ਦਿਹਾੜੇ ‘ਤੇ ਕਾਲਜ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਕ ਕਰਕੇ ਪੂਰੇ ਮਾਹੌਲ ਗੁਰੂ ਸ਼ਬਦ ਵਿੱਚ ਲੀਨ ਕੀਤਾ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਿਲਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਪ੍ਰਿੰ: ਜਗਦੀਸ਼ ਸਿੰਘ, ਪੀ. ਐੱਸ. ਸੇਠੀ, ਹਰਮਿੰਦਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਭੱਟੀ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸ, ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਸ: ਕੁਲਵਿੰਦਰ ਸਿੰਘ, ਸ: ਪਰਮਜੀਤ ਸਿੰਘ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply