Saturday, October 17, 2026

ਜਥੇਦਾਰ ਭਾਟੀਆ ਵੱਲੋਂ ਪੰਚਾਇਤ ਅਫਸਰ ਉਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਪੱਟੀ 29 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਬਲਾਕ ਦਫਤਰ ਪੱਟੀ ਵਿਖੇ ਪੰਚਾਇਤ ਅਫਸਰ ਵੱਜੋਂ ਸੇਵਾ ਨਿਭਾ ਰਹੇ ਉਪਿੰਦਰ ਸਿੰਘ ਬਿੱਟੂ ਮਨਿਹਾਲਾ ਜੈ ਸਿੰਘ ਦੇ ਮਾਤਾ ਕੁਲਵੰਤ ਕੌਰ ਦੇ ਅਚਾਨਕ ਸਵਰਗਵਾਸ ਹੋਣ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਉਹ ਮਾਤਾ ਜੀ ਦੇ ਅਚਾਨਕ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਰੱਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਭੁਪਿੰਦਰ ਸਿੰਘ ਮਿੰਟੂ, ਹਰਪਾਲ ਸਿੰਘ ਪੱਟੀ ਪ੍ਰਧਾਨ ਰਾਮਗੜ੍ਹੀਆ ਸਭਾ, ਸੁਖਜਿੰਦਰ ਸਿੰਘ ਸੁੱਖ ਸਰਪੰਚ ਬੱਠੇਭੈਣੀ, ਅਮਰਜੀਤ ਸਿੰਘ ਐਚ.ਕੇ, ਰਜਿੰਦਰ ਸਿੰਘ ਕੇ.ਪੀ, ਅਮਰ ਸਿੰਘ ਗਿੱਲ, ਬੱਬੀ ਬੁਰਜ, ਕੁਲਦੀਪ ਸਿੰਘ ਬੋਪਾਰਾਏ, ਸਰਪੰਚ ਧੀਰਾ ਸਿੰਘ ਆਦਿ ਹਾਜਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply