Wednesday, October 14, 2026

ਵੱਖ-ਵੱਖ ਮੁਕਾਬਲਿਆਂ ‘ਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ

2015102902427

ਅੰਮ੍ਰਿਤਸਰ 29 ਅਕਤੂਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਪੰਜਾਬ ਭਰ ਤੋਂ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਸ਼ਬਦ ਗਾਇਨ, ਪੇਂਟਿੰਗ, ਕੁਇਜ਼ ਤੇ ਕਵੀਸ਼ਰੀ ਪ੍ਰਤੀਯੋਗਤਾ ਆਦਿ ਸਬੰਧੀ ਕਰਵਾਏ ਗਏ ਮੁਕਾਬਲਿਆਂ ਦੌਰਾਨ ਜਿਹੜੇ ਬੱਚਿਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਸੀ, ਉਨ੍ਹਾਂ ਬੱਚਿਆਂ ਨੂੰ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਅਤੇ ਸ੍ਰ: ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਨਮਾਨ ਚਿੰਨ੍ਹ, ਪ੍ਰਮਾਣ ਪੱਤਰ ਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਵੱਖ=ਵੱਖ ਸਭਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਥਾਂ-ਥਾਂ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂੰਹ ਵਿੱਚ ਸੰਗਤਾਂ ਦੀ ਸਿਹਤ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਸਰਵਨ ਸਿੰਘ ਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਜ਼ਿਕਰਯੋਗ ਹੈ ਕਿ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਹਾੜੇ ਤੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਨਿਖਾਰਨ ਅਤੇ ਗੁਰਮਤਿ ਵਿਦਿਆ ਵਿੱਚ ਪਰਪੱਕ ਕਰਨ ਵਾਸਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ।ਇਨ੍ਹਾਂ ਮੁਕਾਬਲਿਆਂ ਵਿੱਚ ਹੋਣਹਾਰ ਵਿਦਿਆਰਥੀਆਂ ਦੇ ਹੁਨਰ ਦੀ ਪਰਖ ਕਰਨ ਵਾਲੇ ਜੱਜ ਸਾਹਿਬਾਨਾ ਵਿੱਚ ਡਾ: ਜੋਗੇਸ਼ਵਰ ਸਿੰਘ, ਸ੍ਰ: ਬਲਵਿੰਦਰ ਸਿੰਘ, ਬੀਬੀ ਕਵਲਦੀਪ ਕੌਰ, ਸ੍ਰ ਗੁਰਬਚਨ ਸਿੰਘ ਮਦਾਨ, ਬੀਬੀ ਰੂਬੀਨਾ, ਸ੍ਰ: ਗੁਰਵਿੰਦਰਪਾਲ ਸਿੰਘ, ਸ੍ਰ: ਹਰਦੇਵ ਸਿੰਘ ਬਾਵਾ, ਸ੍ਰ: ਹਰਜਿੰਦਰ ਸਿੰਘ ਅਰੌੜਾ, ਸ੍ਰ: ਹਰਿੰਦਰਪਾਲ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਸ੍ਰ: ਸਤਵਿੰਦਰ ਸਿਾੰਘ ਰੀਸਰਚ ਸਕਾਲਰ, ਪ੍ਰੋ: ਰਵੇਲ ਸਿੰਘ, ਭਾਈ ਨਰਿੰਦਰ ਸਿੰਘ, ਬੀਬੀ ਜਸਪਿੰਦਰ ਕੌਰ, ਸ੍ਰ: ਸੁਰਿੰਦਰ ਸਿੰਘ ਨਿਮਾਣਾ, ਪ੍ਰੋ: ਅਮਰਜੀਤ ਕੌਰ, ਬੀਬੀ ਰਣਜੀਤ ਕੌਰ ਅਤੇ ਸ੍ਰ: ਜਸਵੰਤ ਸਿੰਘ ਜੱਸ ਪੱਤਰਕਾਰ ਅਤੇ ਮਿੱਕੀ ਫੋਟੋਗ੍ਰਾਫਰ ਅਜੀਤ ਅਖਬਾਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜਟ, ਸ੍ਰ: ਜਤਿੰਦਰ ਸਿੰਘ (ਲਾਲੀ), ਸ੍ਰ: ਹਰਪ੍ਰੀਤ ਸਿੰਘ ਤੇ ਸ੍ਰ: ਭੂਪਿੰਦਰ ਸਿੰਘ ਵਧੀਕ ਮੈਨੇਜਰ, ਸ੍ਰ: ਪਰਮਜੀਤ ਸਿੰਘ, ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ ਸ੍ਰ: ਜਗਦੇਵ ਸਿੰਘ ਹੈਡ ਪ੍ਰਚਾਰਕ, ਸ੍ਰ: ਕਾਰਜ ਸਿੰਘ ਤੇ ਸ੍ਰ: ਬਲਦੇਵ ਸਿੰਘ ਆਦਿ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਜਤਿੰਦਰ ਸਿੰਘ ਤੇ ਸ੍ਰ: ਸੁਖਰਾਜ ਸਿੰਘ ਵਧੀਕ ਮੈਨੇਜਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply