Friday, September 4, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

C
C

ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)-  ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਈਆਂ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 8.30 ਤੋਂ ਦੁਪਹਿਰ 12.00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਵਿੱਚ ਪੰਥ ਪ੍ਰਸਿ’ਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply