
ਅਲਗੋਂ ਕੋਠੀ, 30 ਅਕਤੂਬਰ (ਹਰਦਿਆਲ ਸਿੰਘ ਭੈਣੀ) – ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਸ਼ਰਾਰਤੀ ਅਨਸਰਾਂ ਵਲੋਂ ਕੋਝੀਆਂ ਹਰਕਤਾਂ ਕਰਕੇ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਜੋ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਹਨਾਂ ਨੂੰ ਪੁਲਿਸ ਪ੍ਰਸ਼ਾਸ਼ਨ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਤੇ ਹਰੇਕ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸ਼ਰਾਰਤੀ ਅਨਸਰਾਂ ਦੇ ਅਜਿਹੇ ਮਨਸੂਬਿਆਂ ਨੂੰ ਰੋਕਣ ਲਈ ਪੁਲਿਸ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਲਗੋਂ ਕੋਠੀ ਦੇ ਚੌਕੀ ਇੰਚਾਰਜ ਕ੍ਰਿਪਾਲ ਸਿੰਘ ਰੰਧਾਵਾ ਪਿੰਡ ਵਾੜਾ ਤੇਲੀਆਂ ਦੇ ਪੰਚਾਂ-ਸਰਪੰਚਾਂ ਤੇ ਮੋਹਤਬਾਰਾਂ ਨਾਲ ਇਲਾਕੇ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ ਲਈ ਕੀਤੀ ਗਈ ਮੀਟਿੰਗ ਵਿੱਚ ਕੀਤਾ।ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਵਿੱਢੀ ਗਈ ਮਹਿੰਮ ਤਹਿਤ ਡੀ.ਐਸ.ਪੀ ਭਿੱਖੀਵਿੰਡ ਅਤੇ ਥਾਣਾ ਵਲਟੋਹਾ ਦੇ ਮੁੱਖੀ ਸਰਜੀਤ ਸਿੰਘ ਬੁੱਟਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਇਸ ਮੀਟਿੰਗ ਦੌਰਾਨ ਕ੍ਰਿਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਨਾਲ ਹਰ ਇਕ ਦਾ ਹਿਰਦਾ ਵਲੂੰਧਰਿਆ ਗਿਆ ਹੈ। ਇਸ ਲਈ ਪਿੰਡਾਂ ਦੇ ਮੋਹਤਬਾਰਾਂ ਤੇ ਪ੍ਰਬੰਧਕ ਕਮੇਟੀਆਂ ਨੂੰ ਪਿੰਡਾ ਅੰਦਰ ਧਾਰਮਿਕ ਅਸਥਾਨਾਂ ਦੀ ਆਪ ਹੀ ਪਹਿਰੇਦਾਰੀ ਕਰਨ ਦੀ ਲੋੜ ਹੈ ਤਾਂ ਜੋ ਸ਼ਰਾਰਤੀ ਅਨਸਰ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਅਲਗੋਂ ਕੋਠੀ ਦੇ ਚੌਕੀ ਇੰਚਾਰਜ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦਾ ਸਬੂਤ ਦੇਣਾ ਚਾਹੀਦਾ ਹੈ।
ਇਸ ਮੌਕੇ ਹਾਜ਼ਰ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਵਾੜਾ ਤੇਲੀਆਂ, ਮੈਂਬਰ ਪ੍ਰਗਟ ਸਿੰਘ, ਮੈਂਬਰ ਮੇਜ਼ਰ ਸਿੰਘ, ਮੈਂਬਰ ਬਖਸ਼ੀਸ਼ ਸਿੰਘ, ਅਮਰੀਕ ਸਿੰਘ, ਮਨਿੰਦਰ ਸਿੰਘ, ਮੈਂਬਰ ਅਰੋੜਾ ਸਿੰਘ, ਸੁਰਜੀਤ ਸਿੰਘ ਨੰਬਰਦਾਰ ਹਰਪਾਲ ਸਿੰਘ, ਮੈਂਬਰ ਗੁਰਸਾਹਿਬ ਸਿੰਘ, ਗੁਰਲਾਲ ਸਿੰਘ, ਬਾਬਾ ਕਸ਼ਮੀਰ ਸਿੰਘ, ਗ੍ਰੰਥੀ ਸਤਨਾਮ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media