Wednesday, June 10, 2026

ਯਮੁਨਾ ਵਿਹਾਰ ਵਿਖੇ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

Rana Paramjit  Singh

ਨਵੀਂ ਦਿੱਲੀ, 30, ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 31 ਅਕਤੂਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੀ-ਬਲਾਕ ਯਮੁਨਾ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ, ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਢਾਡੀ ਭਾਈ ਜੋਗਾ ਸਿੰਘ ਜੋਗੀ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਢਾਡੀ ਪ੍ਰਸੰਗ ਰਾਹੀਂ ਸ੍ਰਵਣ ਕਰਵਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕੁਲਵੰਤ ਸਿੰਘ ਬਾਠ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply