Tuesday, August 11, 2026

ਗੁ: ਸ਼ਹੀਦ ਗੰਜ ਤੋਂ ਸ਼ਾਂਤਮਈ ਰੋਸ ਮਾਰਚ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਬਾਹਰ ਧਰਨਾ 1 ਨਵੰਬਰ ਨੂੰ- ਗਿ: ਰਾਮ ਸਿੰਘ

G. Ram Singh

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਜੀ ਖਾਲਸਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਨੌਜੁਆਨ ਵੀਰਾਂ ਦੀਆਂ ਵੱਖ ਵੱਖ ਥਾਵਾਂ ‘ਤੇ ਡਿਊਟੀਆਂ ਲਾਈਆਂ ਅਤੇ ਸਾਰਿਆਂ ਨੂੰ ਅਪੀਲ ਕੀਤੀ ਗਈ ਕਿ ਇਸ ਸ਼ਾਂਤਮਈ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਵੱਧ ਤੋਂ ਵੱਧ ਸੰਗਤਾਂ ਨਾਲ ਤਾਲਮੇਲ ਕੀਤਾ ਜਾਵੇ।ਮੀਟਿੰਗ ਵਿੱਚ ਸਮੁੱਚੀਆਂ ਜਥੇਬੰਦੀਆਂ ਅਤੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਗਈ ਕਿ ਪਾਰਟੀ ਪੱਧਰ ਤੋਂ ਉਪਰ ਉਠ ਕੇ ਸਿੱਖ ਧਰਮ ਦੇ ਮੁੱਢਲੇ ਅਸੂਲ ਬਚਾਉਣ ਲਈ ਇਸ ਪੰਥਕ ਜੇਹਾਦ ਵਿੱਚ ਸਾਥ ਦੇਣ ਲਈ ਆਪਸੀ ਮਤਭੇਦ ਭੁਲਾ ਕੇ ਇੱਕ ਝੰਡੇ ਹੇਠ ਇਕੱਤਰ ਹੋਣ ਤਾਂ ਕਿ ਪੰਥ ਦੋਖੀਆਂ ਨੂੰ ਸਬਕ ਸਿਖਾਇਆ ਜਾ ਸਕੇ।
ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੇ ਤਖਤਾਂ ਦੇ ਜਥੇਦਾਰਾਂ ਨੂੰ ਲਾਹੁਣ ਦਾ ਜੋ ਸੱਦਾ ਦਿੱਤਾ ਗਿਆ ਸੀ, ਉਸ ਨੂੰ ਅਣਗੋਲਿਆਂ ਕੀਤਾ ਗਿਆ ਅਤੇ ਪੰਜ ਪਿਆਰਿਆਂ ਦੀ ਹੇਠੀ ਕਰਨ ਵਾਲੇ ਬਿਆਨ ਦਿੱਤੇ ਗਏ ਕਿ ਇਹਨਾਂ ਪੰਜ ਪਿਆਰਿਆਂ ਕੋਲ ਕੋਈ ਅਧਿਕਾਰ ਨਹੀਂ ਹੈ, ਜੋ ਕਿ ਸਰਾਸਰ ਪੰਥਕ ਪੁਰਾਤਨ ਰਵਾਇਤਾਂ ਦਾ ਘਾਣ ਕੀਤਾ ਗਿਆ ਸੀ। ਦਮਦਮੀ ਟਕਸਾਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਇਸ ਗੱਲ ਨੂੰ ਮਹਿਸੂਸ ਕਰਦਿਆਂ ਹੋਇਆਂ ਪਿਛਲੇ ਦਿਨੀਂ ਇਹ ਬਿਆਨ ਦਿੱਤਾ ਸੀ ਕਿ 31 ਤਰੀਕ ਤੱਕ ਜੇ ਜਥੇਦਾਰਾਂ ਨੇ ਅਸਤੀਫ਼ੇ ਨਾ ਦਿੱਤੇ ਤਾਂ ਉਹਨਾਂ ਪੰਜ ਪਿਆਰਿਆਂ ਦੇ ਹੁਕਮ ਮੁਤਾਬਕ 1 ਨਵੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਚਾਟੀਵਿੰਡ ਚੌਂਕ ਤੋਂ ਸ਼ਾਂਤਮਈ ਰੋਸ ਮਾਰਚ ਆਰੰਭ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਬਾਹਰ ਧਰਨਾ ਮਾਰਾਂਗੇ। ਉਹਨਾ ਮੀਟਿੰਗ ਵਿਚ ਭਾਈ ਸਤਨਾਮ ਸਿੰਘ ਕਾਹਲੋਂ ਪ੍ਰਧਾਨ, ਭਾਈ ਚਰਨਜੀਤ ਸਿੰਘ ਮੀਤ ਪ੍ਰਧਾਨ, ਭਾਈ ਰਜਿੰਦਰ ਸਿੰਘ, ਸੁਰਿੰਦਰ ਸਿੰਘ, ਤਜਿੰਦਰ ਸਿੰਘ ਸੰਧੂ, ਸੰਦੀਪ ਸਿੰਘ ਕੈਰੀ, ਜਗਦੀਪ ਸਿੰਘ ਭੰਗਾਲੀ, ਕਰਨਜੀਤ ਸਿੰਘ, ਗੁਰਸ਼ਰਨ ਸਿੰਘ ਸੋਹਲ, ਰਜਿੰਦਰ ਸਿੰਘ ਜਿੰਮੀ, ਰਸ਼ਪਾਲ ਸਿੰਘ, ਜਸਬੀਰ ਸਿੰਘ ਰਾਣਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply