Tuesday, March 10, 2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ

PPN3010201517

ਪਠਾਨਕੋਟ, 30 ਅਕਤੂਬਰ (ਪ.ਪ)- ਸਥਾਨਿਕ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਸ. ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਸਬੰਧੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸਤੀਸ਼ ਕੁਮਾਰ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅਮਿਤ ਮਹਾਜਨ ਐਸ.ਡੀ.ਐਮ, ਜਗਜੀਤ ਸਿੰਘ ਸਰੋਆ ਐਸ.ਪੀ.(ਹੈਡਕੁਆਟਰ), ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਯਸ਼ਪਾਲ ਸ਼ਰਮਾ ਤਹਿਸੀਲਦਾਰ, ਡਾ. ਗੋਤਮ ਸਿੰਘ ਸਿਕੰਦ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਦਰਸ਼ਨ ਲਾਲ ਖਜ਼ਾਨਾ ਅਫ਼ਸਰ, ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ), ਰਜਿੰਦਰ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਸ. ਵੱਲਭ ਭਾਈ ਪਟੇਲ ਵੱਲੋਂ ਦਰਸਾਏ ਮਾਰਗ ‘ਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਮਰਪਿਤ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟੀਯ ਏਕਤ ਦਿਵਸ ਸਹੁੰ ਚੁਕਾਈ ਕਿ ”ਮੈਂ ਸੱਚੇ ਦਿਲੋਂ ਇਹ ਸਹੁੰ ਚੁੱਕਦਾ ਹਾਂ ਕਿ ਮੈਂ ਖੁਦ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਕਾਇਮ ਕਰਨ ਲਈ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ ਵਾਸੀਆਂ ਅੰਦਰ ਇਹ ਸੰਦੇਸ਼ ਫੈਲਾਉਣ ਲਈ ਸਖ਼ਤ ਕਦਮ ਉਠਾਵਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਅੰਦਰ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਚੁੱਕੀ ਹੈ ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਦ੍ਰਿਸ਼ਟੀ ਅਤੇ ਕੰਮਾਂ ਨਾਲ ਹੀ ਸੰਭਵ ਹੋ ਸਕੀ ਸੀ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਖੁਦ ਦਾ ਸਹਿਯੋਗ ਦੇਣ ਦੀ ਸਹੁੰ ਲੈਂਦਾ ਹਾਂ”।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਅਕਤੂਬਰ ਨੂੰ ਸਵੇਰੇ 10:00 ਵਜੇ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ”ਏਕਤਾ ਲਈ ਦੌੜ” ਦਾ ਆਯੋਜਨ ਵੀ ਕੀਤਾ ਜਾਵੇਗਾ।ਇਸ ਪਹਿਲਾ ਸਥਾਨਿਕ ਪੁਲੀਸ ਲਾਈਨ ਵਿਖੇ ਰਾਸ਼ਟਰੀ ਏਕਤਾ ਦਿਵਸ ਸਬੰਧੀ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਮਾਰਚ ਪਾਸਟ ਵੀ ਕੀਤਾ ਗਿਆ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply