(ਪੰਜਾਬ ਪੋਸਟ ਬਿਊਰੋ)-ਰਾਹੁਲ ਗਾਂਧੀ ਵਲੋ ਕਾਂਗਰਸੀ ਆਗੂਆਂ ਦੇ 1984 ਦੇ ਸਿੱਖ ਕਤਲੇਆਮ ਵਿੱਚ ਸ਼ਾਮਲ ਹੋਣ ਸਬੰਧੀ ਦਿੱਤੇ ਗਏ ਬਿਆਨ ਦੇ ਵਿਰਦੋਧ ਵਿੱਚ ਅੰਮ੍ਰਿਤਸਰ ਵਿੱਚ ਜਿਲਾ ਕਚਿਹਰੀ ਦੇ ਬਾਹਰ ਦਿੱਤੇ ਗਏ ਧਰਨੇ ਦੌਰਾਨ ਰੋਹ ਵਿੱਚ ਆਏ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਦਾ ਪੁੱਤਲਾ ਵੀ ਫੂਕਿਆ ਗਿਆ। ਇਸ ਮੁਜਾਹਰੇ ਵਿੱਚ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਅਮਰਪਾਲ ਸਿੰਘ ਬੋਨੀ ਅਜਨਾਲਾ, ਸਾਬਕਾ ਵਿਧਾਇਕ ਤੇ ਚੇਅਰਮਨ ਪਲਾਨਿੰਗ ਬੋਰਡ ਵੀਰ ਸਿੰਘ ਲੋਪੋਕੇ, ਸ੍ਰ. ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਭਾਈ ਰਾਮ ਸਿੰਘ , ਸਾਬਕਾ ਮੈਂਬਰ ਰਾਜ ਸਭਾ ਰਾਜਮਹਿੰਦਰ ਸਿੰਘ ਮਜੀਠਾ, ਕੌਂਸਲਰ ਅਮਰਬੀਰ ਸਿੰਘ ਢੌਟ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਕਈ ਸੀਨੀਅਰ ਆਗੂ ਤੇ ਵਰਕਰ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …