ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਦੀ ਇੱਕ ਜਰੂਰੀ ਇਕੱਤਰਤਾ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ 1 ਨਵੰਬਰ ਦਿਨ ਐਤਵਾਰ ਸ਼ਾਮ 3:30 ਵਜੇ ਹੋਵੇਗੀ, ਜਿਸ ਵਿੱਚ ਸਮੂੰਹ ਕਾਰਜਕਾਰੀ ਮੈਂਬਰਾਂ ਹਿੱਸਾ ਲੈਣਗੇ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ: ਦਲਜੀਤ ਸਿੰਘ ਕੋਹਲੀ ਅਤੇ ਜਨ: ਸਕੱਤਰ ਹਰਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਹਿਰ ਦੇ ਭੱਖਦੇ ਮਸਲਿਆਂ ਜਿਵੇਂ ਸ਼ਹਿਰ ਦੀ ਸਫਾਈ, ਭਗਤਾਂ ਵਾਲਾ ਡੰਪ, ਟਰੈਫਿਕ ਤੇ ਅਮਨ ਕਾਨੂੰਨ ਦੀ ਸਥਿਤੀ ਵਗੈਰਾ ‘ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਸ ਮੌਕੇ ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਵੱਲੋਂ ਅਰਵਿੰਦਰ ਰਾਜ ਸਿੰਘ ਦੀ ਨਵ-ਪ੍ਰਕਾਸ਼ਿਤ ਅੰਗ੍ਰੇਜੀ ਪੁਸਕ ‘ਗਲੋਰੀ ਟੂ ਮੈਡੀਟੇਸ਼ਨ’ ਵੀ ਰਿਲੀਜ਼ ਕੀਤੀ ਜਾਵੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media