ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਿਵੀਆਂ ਰੋਡ ‘ਤੇ ਇਕ ਟਰੱਕ ਨੇ ਸਾਇਕਲ ਸਵਾਰ ਪੂਰਨ ਚੰਦ ਪੁੱਤਰ ਮਨੀਰਾਮ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਨਾਲ ਉਸ ਦੀਆਂ ਦੋਹਾਂ ਲੱਤਾ ਕੁਚਲੀਆਂ ਗਈਆਂ ਇਸ ਨੂੰ ਜ਼ਖ਼ਮੀ ਹਾਲਤ ਵਿਚ ਸਹਾਰਾ ਜਨ ਸੇਵਾ ਦੇ ਵਰਕਰ ਵਿੱਕੀ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਇਕ ਹੋਰ ਘਟਨਾ ਵਿਚ ਮਲੋਟ ਰੋਡ ‘ਤੇ ਤਿੰਨ ਮੋਟਰਸਾਇਕਲ ਸਵਾਰ ਕਾਰ ਨਾਲ ਟੱਕਰ ਹੋਣ ਕਾਰਨ ਜ਼ਖਮੀ ਹੋ ਗਏ। ਤਿੰਨਾਂ ਜ਼ਖ਼ਮੀਆਂ ਨੂੰ ਗੋਤਮ ਗੋਇਲ ਅਤੇ ਵਿੱਕੀ ਨਾਮ ਦੇ ਸਹਾਰਾ ਵਰਕਰਾਂ ਨੇ ਜ਼ਖ਼ਮੀਆਂ ਰਜਨੀਸ਼ ਕੁਮਾਰ, ਰੁਪੈਸ਼ ਕੁਮਾਰ ਤੇ ਕੁਲਭੁਸ਼ਨ ਕੁਮਾਰ ਨੂੰ ਪ੍ਰਾਈਵੇਟ ਹਸਪਤਾਲ ਪਹੁੰਚਾਇਆ।ਇਸ ਤੋਂ ਇਲਾਵਾ ਸਥਾਨਕ ਸ਼ਹਿਰ ਦੇ ਭੁੱਚੋਂ ਰੋਡ ਥਾਣਾ ਕੈਂਟ ਦੇ ਨਜਦੀਕ ਇਕ ਸਕੂਟਰ ਸਵਾਰ ਮੰਗਲ ਦਾਸ 28 ਪੁੱਤਰ ਸੋਹਨ ਸਿੰਘ ਵਾਸੀ ਬਸੰਤ ਵਿਹਾਰ ਨੂੰ ਜ਼ਖ਼ਮੀ ਹਾਲਤ ਵਿਚ ਚੁੱਕ ਕੇ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੋਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media